For the best experience, open
https://m.punjabitribuneonline.com
on your mobile browser.
Advertisement

ਰੂਪਨਗਰ ’ਚ ਵਾਪਰੇ ਸੜਕ ਹਾਦਸਿਆਂ ਦੌਰਾਨ 3 ਦੀ ਮੌਤ; 40 ਜ਼ਖ਼ਮੀ

07:57 AM Apr 16, 2024 IST
ਰੂਪਨਗਰ ’ਚ ਵਾਪਰੇ ਸੜਕ ਹਾਦਸਿਆਂ ਦੌਰਾਨ 3 ਦੀ ਮੌਤ  40 ਜ਼ਖ਼ਮੀ
ਗੰਭੀਰ ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਂਦੇ ਹੋਏ ਹਸਪਤਾਲ ਕਰਮਚਾਰੀ।
Advertisement

ਜਗਮੋਹਨ ਸਿੰਘ
ਰੂਪਨਗਰ, 15 ਅਪਰੈਲ
ਰੂਪਨਗਰ ਵਿੱਚ ਵਾਪਰੇ ਤਿੰਨ ਵੱਖ-ਵੱਖ ਹਾਦਸਿਆਂ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 40 ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਬੀਤੀ ਦੇਰ ਰਾਤ ਸ੍ਰੀ ਚਮਕੌਰ ਸਾਹਿਬ ਰੋਡ ’ਤੇ ਟਾਟਾ-407 ਅਤੇ ਮਹਿੰਦਰਾ ਪਿਕਅੱਪ ਗੱਡੀ ਵਿਚਕਾਰ ਹੋਇਆ, ਜਿਸ ਦੌਰਾਨ 19 ਔਰਤਾਂ ਅਤੇ 18 ਪੁਰਸ਼ਾਂ ਸਮੇਤ 37 ਵਿਅਕਤੀ ਜ਼ਖਮੀ ਹੋ ਗਏ ਤੇ ਇੱਕ ਔਰਤ ਤੇ ਇੱਕ ਪੁਰਸ਼ ਦੀ ਮੌਤ ਹੋ ਗਈ। ਪੁਲੀਸ ਦੇ ਤਫਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਟਾਟਾ-407 ’ਚ ਸਵਾਰ ਵਿਅਕਤੀ ਨੈਣਾ ਦੇਵੀ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਜਦੋਂ ਉਹ ਚਮਕੌਰ ਸਾਹਿਬ ਮਾਰਗ ’ਤੇ ਪੁੱਜੇ ਤਾਂ ਉਨ੍ਹਾਂ ਦੀ ਸਬਜ਼ੀ ਸਪਲਾਈ ਕਰਨ ਵਾਲੀ ਮਹਿੰਦਰਾ ਪਿਕਅੱਪ ਗੱਡੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿਕਅੱਪ ਚਾਲਕ ਰਾਜ ਕੁਮਾਰ (32) ਗੱਡੀ ਵਿੱਚ ਹੀ ਫਸ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਾਟਾ-407 ਵਿੱਚ ਸਵਾਰ ਮ੍ਰਿਤਕ ਔਰਤ ਦੀ ਪਛਾਣ ਕਲਾਵਤੀ ਵਾਸੀ ਹਿਰਨਵਾੜਾ ਜ਼ਿਲ੍ਹਾ ਸ਼ਾਮਲੀ (ਉੱਤਰ ਪ੍ਰਦੇਸ਼) ਵੱਜੋਂ ਹੋਈ ਹੈ। ਪੁਲੀਸ ਵੱਲੋਂ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜਾ ਹਾਦਸਾ ਕਟਲੀ ਪਿੰਡ ਨੇੜੇ ਵਾਪਰਿਆ। ਇਸ ਹਾਦਸੇ ਦੌਰਾਨ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਜੁਗਰਾਜ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਸੋਲਖੀਆਂ ਤੇ ਨਰਿੰਦਰ ਸਿੰਘ ਵਾਸੀ ਸੋਲਖੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ। ਡਾਕਟਰਾਂ ਵੱਲੋਂ ਜੁਗਰਾਜ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਦੇ ਖਿਲਾਫ ਕੇਸ ਦਰਜ ਕਰ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ‌ਲਿਆ ਹੈ। ਤੀਜਾ ਹਾਦਸਾ ਰੂਪਨਗਰ ਬਾਈਪਾਸ ’ਤੇ ਹੋਟਲ ਪਾਰਕ ਰਿਜੈਸੀ ਨਜ਼ਦੀਕ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਇਆ। ਇਸ ਹਾਦਸੇ ਦੌਰਾਨ ਅਮਰੀਕ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਨੇੜੇ ਗਰੀਨ ਪੈਲੇਸ ਰੂਪਨਗਰ ਤੇ ਉਸ ਦੀ ਮਾਤਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਜਦੋਂ ਬਾਈਪਾਸ ’ਤੇ ਚੜ੍ਹਨ ਲੱਗਿਆ ਤਾਂ ਚੰਡੀਗੜ੍ਹ ਤੋਂ ਗੁਰਦਾਸਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਟਕਰਾ ਗਿਆ। ਮਾਂ ਪੁੱਤਰ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ, ਪਰ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

Advertisement

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਵਿੱਚ ਮੌਤ

ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸੰਗਤਪੁਰ ਸੋਢੀਆਂ ਦੇ ਨਜ਼ਦੀਕ ਰਾਧਾ ਸੁਆਮੀ ਸਤਸੰਗ ਘਰ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਸੁਰਜੀਤ ਚੰਦ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਵਾਸੀ ਸਰਹਿੰਦ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਹੈ ਕਿ ਹਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਮਲਕਪੁਰ ਆਪਣੇ ਮੋਟਰਸਾਈਕਲ ’ਤੇ ਸਰਹਿੰਦ ਵੱਲ ਆ ਰਿਹਾ ਸੀ, ਜਦੋਂ ਉਹ ਸਤਸੰਗ ਘਰ ਨਜ਼ਦੀਕ ਪਹੁੰਚਿਆ ਤਾਂ ਪਿੰਡ ਖੋਜੇਮਾਜਰਾ ਵੱਲੋਂ ਆ ਰਹੀ ਕਾਰ ਨੰਬਰ ਐਚਆਰ-08ਜੀ-4937 ਦੀ ਲਪੇਟ ’ਚ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕਾਰ ਚਾਲਕ ਸੰਦੀਪ ਕੁਮਾਰ ਪੁੱਤਰ ਬਲਬੀਰ ਸਿੰਘ ਵਾਸੀ ਕਨਵਾਹ ਸ਼ਾਹਬਾਦ ਹਰਿਆਣਾ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

Advertisement

Advertisement
Author Image

Advertisement