ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣਾਂ ’ਚ 3 ਹਜ਼ਾਰ ਵਿਦਿਆਰਥੀ ਵਾਲੰਟੀਅਰ ਵਜੋਂ ਦੇਣਗੇ ਡਿਊਟੀ

09:58 AM May 24, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 23 ਮਈ
ਲੋਕ ਸਭਾ ਚੋਣਾਂ ’ਚ ਪ੍ਰਸ਼ਾਸਨ ਵੱਲੋਂ 3 ਹਜ਼ਾਰ ਦੇ ਕਰੀਬ ਸਕੂਲੀ ਵਿਦਿਆਰਥੀਆਂ ਨੂੰ ਵਾਲੰਟੀਅਰ ਵਜੋਂ ਡਿਊਟੀ ਦੇਣ ਲਈ ਤਾਇਨਾਤ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 9ਵੀਂ ਤੋਂ ਲੈ ਕੇ ਬਾਰ੍ਹਵੀਂ ਤਕ ਦੇ ਵਿਦਿਆਰਥੀ ਵਾਲੰਟੀਅਰ ਵਜੋਂ ਲਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਸ਼ੇਸ਼ ਟੀ ਸ਼ਰਟਾਂ ਦਿੱਤੀਆਂ ਜਾਣਗੀਆਂ ਤਾਂ ਜੋ ਪੋਲਿੰਗ ਸਟੇਸ਼ਨਾਂ ਉੱਤੇ ਇਨ੍ਹਾਂ ਦੀ ਵੱਖਰੀ ਪਛਾਣ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਲੰਟੀਅਰ ਨੂੰ ਚੋਣ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਬਾਰੀਕੀਆਂ ਪਤਾ ਚੱਲਣਗੀਆਂ। ਇਹ ਵਾਲੰਟੀਅਰ ਵੋਟਰਾਂ ਅਤੇ ਚੋਣ ਅਮਲੇ ਦੀ ਸਹਾਇਤਾ ਕਰਨਗੇ। ਇਨ੍ਹਾਂ ਵਿਦਿਆਰਥੀਆਂ ਦਾ ਵੋਟਰਾਂ ਨਾਲ ਤਾਲਮੇਲ ਕਰਵਾਕੇ ਇਨ੍ਹਾਂ ਨੂੰ ਬਜ਼ੁਰਗ, ਦਿਵਿਆਂਗ, ਛੋਟੇ ਬੱਚਿਆਂ ਵਾਲੀਆਂ ਮਾਂਵਾਂ, ਗਰਭਵਤੀ ਵੋਟਰ ਆਦਿ ਨਾਲ ਲਗਾਇਆ ਜਾਵੇਗਾ।

Advertisement

Advertisement