ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੋਨੀਪਤ ਵਿੱਚ 3 ਸਾਲ ਦੀ ਬੱਚੀ ਦਾ ਜਿਨਸੀ ਸ਼ੋਸ਼ਣ; ਦੋਸ਼ੀ ਗ੍ਰਿਫ਼ਤਾਰ

12:33 PM May 24, 2025 IST
featuredImage featuredImage

ਮੁਕੇਸ਼ ਟੰਡਨ
ਸੋਨੀਪਤ, 24 ਮਈ

Advertisement

ਜ਼ਿਲ੍ਹੇ ਦੇ ਮੋਹਾਨਾ ਪੁਲੀਸ ਸਟੇਸ਼ਨ ਦੇ ਦਾਇਰਾ ਅਖ਼ਤਿਆਰ ਵਿਚ ਆਉਂਦੇ ਇੱਕ ਪਿੰਡ ਵਿੱਚ ਤਿੰਨ ਸਾਲ ਦੀ ਬੱਚੀ ਨਾਲ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਪੀੜਤ ਲੜਕੀ ਨੂੰ ਖਾਨਪੁਰ ਦੇ ਭਗਤ ਫੂਲ ਸਿੰਘ ਮੈਡੀਕਲ ਕਾਲਜ ਫਾਰ ਵਿਮੈਨ ਵਿੱਚ ਦਾਖਲ ਕਰਵਾਇਆ ਗਿਆ ਹੈ।

ਅਧਿਕਾਰੀਆਂ ਅਨੁਸਾਰ ਮੋਹਾਨਾ ਪੁਲੀਸ ਨੇ ਪੋਕਸੋ ਐਕਟ ਦੀ ਧਾਰਾ 6 ਦੇ ਤਹਿਤ ਮਾਮਲਾ ਦਰਜ ਕਰਦਿਆਂ 12 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਦੀ ਉਮਰ 20 ਸਾਲ ਹੈ।

Advertisement

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਸੋਨੀਪਤ ਦੇ ਇੱਕ ਕਾਲਜ ਵਿੱਚ ਦੂਜੇ ਸਾਲ ਦਾ ਵਿਦਿਆਰਥੀ ਹੈ। ਪੀੜਤਾ ਦੇ ਪਿਤਾ ਨੇ ਮੋਹਾਨਾ ਪੁਲੀਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।

ਗੋਹਾਣਾ ਦੇ ਡੀਸੀਪੀ ਭਾਰਤੀ ਡਬਾਸ ਨੇ ਕਿਹਾ ਕਿ ਇੱਕ ਐਫਐਸਐਲ ਟੀਮ ਨੇ ਉਸ ਜਗ੍ਹਾ ਦਾ ਮੁਆਇਨਾ ਕੀਤਾ ਜਿੱਥੇ ਅਪਰਾਧ ਹੋਇਆ ਸੀ ਅਤੇ ਖੂਨ ਦੇ ਨਮੂਨੇ ਇਕੱਠੇ ਕੀਤੇ ਗਏ ਹਨ। ਮੁਲਜ਼ਮ, ਜੋ ਕਿ ਪੀੜਤਾ ਦੇ ਪਰਿਵਾਰ ਦਾ ਮੈਂਬਰ ਸੀ, ਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਪੀੜਤਾ ਖੇਡਣ ਲਈ ਮੁਲਜ਼ਮ ਦੇ ਘਰ ਜਾਂਦੀ ਸੀ। ਡੀਸੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਦੌਰਾਨ ਮੁਲਜ਼ਮ ਨੇ ਅਪਰਾਧ ਕਰਨ ਦੀ ਗੱਲ ਕਬੂਲੀ ਹੈ।

Advertisement