ਪਿੰਡ ਦੀਪਗੜ੍ਹ ਦੇ 30 ਪਰਿਵਾਰ ‘ਆਪ’ ਵਿੱਚ ਸ਼ਾਮਲ
09:01 AM May 25, 2024 IST
Advertisement
ਭਦੌੜ:
Advertisement
ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਦੀਪਗੜ੍ਹ ਦੇ 30 ਪਰਿਵਾਰਾਂ ਨੇ ਸਾਬਕਾ ਸਰਪੰਚ ਬਲਦੇਵ ਸਿੰਘ ਦੀ ਅਗਵਾਈ ਹੇਠ ਜਗਦੀਪ ਸਿੰਘ ਜੱਗੀ ਅਤੇ ਤਰਲੋਚਨ ਸਿੰਘ ਜੱਗਾ ਦੀ ਪ੍ਰੇਰਨਾ ਸਦਕਾ ਆਪ ਦਾ ਪੱਲਾ ਫੜ ਲਿਆ। ਇਨ੍ਹਾਂ ਆਗੂਆਂ ਦਾ ਮੀਤ ਹੇਅਰ ਨੇ ਪਾਰਟੀ ’ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਾਰੀਆਂ ਪਾਰਟੀਆਂ ਤੋਂ ਦੁਖੀ ਹੋ ਕੇ ਆਪ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਾਰੀਆਂ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਟਰੱਕ ਯੂਨੀਅਨ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਤਰਲੋਚਨ ਸਿੰਘ ਜੱਗਾ ਬਲਾਕ ਪ੍ਰਧਾਨ ਭਦੌੜ, ਹਰਪ੍ਰੀਤ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਗਿੱਲ ਤੇ ਕਮਲ ਭਲੇਰੀਆ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement