For the best experience, open
https://m.punjabitribuneonline.com
on your mobile browser.
Advertisement

ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਸਾਲ ’ਚ 30 ਲੱਖ ਯਾਤਰੀ ਪੁੱਜੇ

06:49 AM May 02, 2024 IST
ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਸਾਲ ’ਚ 30 ਲੱਖ ਯਾਤਰੀ ਪੁੱਜੇ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਮਈ
ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੇ 31 ਮਾਰਚ ਨੂੰ ਖ਼ਤਮ ਹੋਏ ਵਿੱਤੀ ਵਰ੍ਹੇ 2023-24 ਦੌਰਾਨ ਹਵਾਈ ਅੱਡੇ ’ਤੇ ਆਵਾਜਾਈ ਦੇ ਮਾਮਲੇ ਵਿਚ 30 ਲੱਖ ਯਾਤਰੀਆਂ ਦੀ ਗਿਣਤੀ ਨੂੰ ਪਾਰ ਕਰ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਅੰਮ੍ਰਿਤਸਰ ਇਨੀਸ਼ੀਏਟਿਵ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਮਾਰਚ 2024 ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿੱਤੀ ਸਾਲ 2023-24 ਦੌਰਾਨ 30,85,598 ਯਾਤਰੀਆਂ ਨੇ ਹਵਾਈ ਸਫ਼ਰ ਕੀਤਾ। ਇਸ ਸਾਲ ਇਥੋਂ ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਵਿੱਚ 9,81,405 ਕੌਮਾਂਤਰੀ ਤੇ 21,04,193 ਘਰੇਲੂ ਯਾਤਰੀ ਸ਼ਾਮਲ ਹਨ। ਯਾਤਰੀਆਂ ਦੀ ਗਿਣਤੀ ਵਿਚ ਵਾਧੇ ਦੇ ਮਾਮਲੇ ਵਿੱਚ ਅੰਮ੍ਰਿਤਸਰ ਹਵਾਈ ਅੱਡਾ ਹੁਣ 25ਵੇਂ ਤੋਂ 23ਵੇਂ ਸਥਾਨ ’ਤੇ ਪਹੁੰਚ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×