ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਠੱਗੇ
07:36 AM Nov 12, 2024 IST
Advertisement
ਪੱਤਰ ਪ੍ਰੇਰਕ
ਜ਼ੀਰਾ, 11 ਨਵੰਬਰ
ਜ਼ੀਰਾ ’ਚ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਠੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਸੇਠੀ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਕੰਬੋਆਂ ਜ਼ੀਰਾ ਨੇ ਦੱਸਿਆ ਕਿ ਮੁਲਜ਼ਮਾਂ ਸਾਕਸ਼ੀ, ਰਜਨੀਸ਼ ਜੁਨੇਜਾ, ਮੰਜੂ ਬਾਲਾ ਅਤੇ ਅੰਜੂ ਬਾਲਾ ਵਾਸੀ ਸਰਾਭਾ ਨਗਰ ਜ਼ੀਰਾ ਨੇ ਹਮਮਸ਼ਵਰਾ ਹੋ ਕੇ ਉਸ ਦੇ ਲੜਕੇ ਸੈਂਡੀ ਸੇਠੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 30 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਤਵੰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਮਗਰੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement