ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

30 ਵਿਅਕਤੀਆਂ ਵੱਲੋਂ ਖੂਨਦਾਨ

08:04 AM Jun 15, 2024 IST

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 14 ਜੁਨ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਨਾਨ ਟੀਚਿੰਗ ਕਲੱਬ ਤੇ ਸਰਬ ਸਮਾਜ ਕਲਿਆਣ ਸੇਵਾ ਸਮਿਤੀ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਸ਼ਵ ਖੂਨ ਦਿਵਸ ਮੌਕੇ ਖੂਨ ਦਾਨ ਕੈਂਪ ਲਾਇਆ ਗਿਆ। ਕੈਂਪ ਵਿਚ 30 ਖੂਨਦਾਨੀਆਂ ਨੇ ਖੂਨ ਦਾਨ ਕੀਤਾ। ਕੈਂਪ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਸੁਤੰਤਰਤਾ ਸੈਨਾਨੀ ਪਰਿਵਾਰ ਦੇ ਪਹਿਲੇ ਵਾਰਿਸ ਸਮਾਜ ਸੇਵੀ ਆਰ ਡੀ ਗੋਇਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਕੈਂਪ ਵਿਚ ਪੁੱਜਣ ’ਤੇ ਮਹਿਮਾਨਾਂ ਦਾ ਕਮੇਟੀ ਵੱਲੋਂ ਸੁਆਗਤ ਕੀਤਾ ਗਿਆ। ਮੁੱਖ ਮਹਿਮਾਨ ਪ੍ਰੋ. ਸੋਮ ਨਾਥ ਸਚਦੇਵਾ ਨੇ ਖੂਨ ਦਾਨੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਨੇਕ ਕਾਰਜ ਹੈ। ਇੱਕ ਵਿਅਕਤੀ ਵੱਲੋਂ ਕੀਤੇ ਗਏ ਖੂਨ ਦਾਨ ਨਾਲ ਤਿੰਨ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨ ਨਾਲ ਸਰੀਰ ਵਿਚ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ। ਹਰ ਤੰਦਰੁਸਤ ਵਿਅਕਤੀ ਨੂੰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਦੇ ਰਹਿਣਾ ਚਾਹੀਦਾ ਹੈ। ਸਮਾਜਸੇਵੀ ਆਰ. ਡੀ ਗੋਇਲ ਨੇ ਕਮੇਟੀ ਵੱਲੋਂ ਕੀਤੇ ਜਾ ਰਹੇ ਇਸ ਲੋਕ ਭਲਾਈ ਦੇ ਕਾਰਜ ਦੀ ਸ਼ਲਾਘਾ ਕੀਤੀ। ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਤੇ ਬੈਜ ਲਾ ਕੇ ਸਨਮਾਨਿਤ ਕੀਤਾ ਗਿਆ।

Advertisement

Advertisement
Advertisement