ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ

07:03 AM Jul 15, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ, ਸ੍ਰੀ ਹਰੀਕੋਟਾ ਤੋਂ ਪੁਲਾੜ ਵਿੱਚ ਛੱਡੇ ਗਏ ਚੰਦਰਯਾਨ-3 ਦੀ ਲਾਂਚ ਦੇ ਮੌਕੇ ਪੰਜਾਬ ਰਾਜ ਦੇ ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀ ਇਸ ਇਤਿਹਾਸਕ ਮੌਕੇ ਦੇ ਗਵਾਹ ਬਣੇ। ਦੇਸ਼ ਦੇ ਪੁਲਾੜ ਪ੍ਰੋਗਰਾਮ ਦੇ ਸਭ ਤੋਂ ਅਹਿਮ ਪ੍ਰਾਜੈਕਟ ਚੰਦਰਯਾਨ-3 ਦੀ ਲਾਂਚਿੰਗ ਦੇ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇਨ੍ਹਾਂ ਵਿਦਿਆਰਥੀਆਂ ਦੇ ਨਾਲ ਹਾਜ਼ਰ ਸਨ। ਸਕੂਲ ਆਫ਼ ਐਮੀਨੈਂਸ ਦੀਆਂ 15 ਲੜਕੀਆਂ ਅਤੇ 15 ਲੜਕਿਆਂ ਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨ ਦਾ ਸੁਭਾਗ ਮਿਲਿਆ ਹੈ। ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਐਸ ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵੱਲੋਂ ਲਾਂਚ ਪ੍ਰੋਗਰਾਮ ਕੀਤੇ ਜਾਣੇ ਹਨ ਉਸ ਮੌਕੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਾਜ਼ਰ ਹੋਣ ਦਾ ਜ਼ਰੂਰ ਮੌਕਾ ਦਿੱਤਾ ਜਾਵੇ, ਜਿਸ ਨੂੰ ਇਸਰੋ ਚੇਅਰਮੈਨ ਨੇ ਤੁਰੰਤ ਪ੍ਰਵਾਨ ਕਰ ਲਿਆ।

Advertisement

Advertisement
Tags :
ਐਮੀਨੈਂਸਸਕੂਲਗਵਾਹਚੰਦਰਯਾਨਲਾਂਚਵਿਦਿਆਰਥੀ
Advertisement