ਸਾਲਾਨਾ ਸਮਾਗਮ ’ਚ 300 ਬੱਚਿਆਂ ਨੇ ਹਿੱਸਾ ਲਿਆ
ਪੀ.ਪੀ. ਵਰਮਾ
ਪੰਚਕੂਲਾ, 2 ਦਸੰਬਰ
ਪੰਚਕੂਲਾ ਦੇ ਭਾਰਤ ਸਕੂਲ ਨੇ ਆਪਣਾ ਸਾਲਾਨਾ ਇਨਾਮ ਵੰਡ ਸਮਾਗਮ ਇੰਦਰਧਨੁਸ਼ ਆਡੀਟੋਰੀਅਮ ਵਿੱਚ ਮਨਾਇਆ, ਜਿਸ ਵਿੱਚ 300 ਬੱਚਿਆਂ ਨੇ ਹਿੱਸਾ ਲਿਆ। ਰਾਜਸਭਾ ਦੀ ਮੈਂਬਰ ਕਿਰਨ ਚੌਧਰੀ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੀ, ਜਦਕਿ ਭਾਜਪਾ ਦੇ ਸੀਨੀਅਰ ਨੇਤਾ ਤਰੁਣ ਭੰਡਾਰੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਸਕੂਲ ਦੇ ਫਾਊਂਡਰ ਟੀਆਰ ਸੇਠੀ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਚੜ੍ਹਾਏ ਤੇ ਇਸ ਮੌਕੇ ਸਕੂਲ ਦੇ ਪ੍ਰਬੰਧਕ ਵੀ ਉਨ੍ਹਾਂ ਦੇ ਨਾਲ ਸਨ। ਸਕੂਲ ਦੀ ਡਾਇਰੈਕਟਰ ਕਮ ਪ੍ਰਿੰਸੀਪਲ ਗੀਤਿਕਾ ਸੇਠੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਮੁੱਖ ਮਹਿਮਾਨ ਸੰਸਦ ਮੈਂਬਰ ਕਿਰਨ ਚੌਧਰੀ ਨੇ ਮੰਚ ’ਤੇ ਆ ਕੇ ਆਪਣੇ ਬਚਪਨ ਦੀਆਂ ਯਾਦਾਂ ਸਾਝੀਆਂ ਕੀਤੀਆ ਤੇ ਬੱਚਿਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੱਚਿਆਂ ਨੇ ਢਾਈ ਘੰਟੇ ਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਪੰਜਾਬ, ਗੁਜਰਾਤ, ਮਨੀਪੁਰ, ਰਾਜਸਥਾਨ ਅਤੇ ਹਰਿਆਣਾ ਦੀ ਸੰਸਕ੍ਰਿਤੀ ਨੂੰ ਗੀਤਾ, ਨਾਟਕਾਂ ਅਤੇ ਲੋਕ ਡਾਂਸ ਰਾਹੀ ਪੇਸ਼ ਕੀਤਾ। ਸਕੂਲ ਦੇ ਡਾਇਰੈਕਟਰ ਸੰਜੈ ਸੇਠੀ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਧੰਨਵਾਦ ਕੀਤਾ। ਇਸ ਮੌਕੇ ਤੇ ਸਕੂਲੀ ਬੱਚਿਆਂ ਨਾਲ ਉਹਨਾਂ ਦੀਆਂ ਮਾਵਾਂ ਨੇ ਵੀ ਮੰਚ ਤੇ ਆ ਕੇ ਡਾਂਸ ਕੀਤਾ।