ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਦੀਆਂ ਜੇਲ੍ਹਾਂ ’ਚ 308 ਭਾਰਤੀ ਕੈਦੀ

05:55 PM Jul 01, 2023 IST
illustration of two silhouettes sitting in the jail

ਇਸਲਾਮਾਬਾਦ, 1 ਜੁਲਾਈ
ਪਾਕਿਸਤਾਨ ਨੇ ਅੱਜ ਦੋ-ਧਿਰੀ ਸਮਝੌਤੇ ਤਹਿਤ ਆਪਣੀਆਂ ਜੇਲ੍ਹਾਂ ਵਿਚ ਬੰਦ 42 ਨਾਗਰਿਕਾਂ ਅਤੇ 266 ਮਛੇਰਿਆਂ ਸਮੇਤ ਕੁੱਲ 308 ਭਾਰਤੀ ਕੈਦੀਆਂ ਦੀ ਸੂਚੀ ਭਾਰਤੀ ਹਾਈ ਕਮਿਸ਼ਨ ਨੂੰ ਸੌਂਪੀ ਹੈ। ਵਿਦੇਸ਼ ਦਫਤਰ ਦੇ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਜਾਣਕਾਰੀ ਦੋਵਾਂ ਦੇਸ਼ਾਂ ਵਿਚਾਲੇ 2008 ਦੇ ਸਮਝੌਤੇ ਅਨੁਸਾਰ ਦਿੱਤੀ ਗੲੀ ਹੈ। ਵਿਦੇਸ਼ ਦਫ਼ਤਰ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਪਾਕਿਸਤਾਨ ਸਰਕਾਰ ਨੇ ਅੱਜ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਨੂੰ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ 308 ਭਾਰਤੀ ਕੈਦੀਆਂ ਦੀ ਸੂਚੀ ਸੌਂਪੀ ਹੈ। ਭਾਰਤ ਸਰਕਾਰ ਨੇ ਭਾਰਤੀ ਜੇਲ੍ਹਾਂ ਵਿੱਚ ਬੰਦ ਪਾਕਿਸਤਾਨੀ ਕੈਦੀਆਂ ਦੀ ਸੂਚੀ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਸੂਚੀ ਮੁਤਾਬਕ ਭਾਰਤੀ ਜੇਲ੍ਹਾਂ ਵਿੱਚ 417 ਪਾਕਿਸਤਾਨੀ ਕੈਦੀ ਹਨ, ਜਿਨ੍ਹਾਂ ਵਿੱਚੋਂ 343 ਆਮ ਨਾਗਰਿਕ ਅਤੇ 74 ਮਛੇਰੇ ਹਨ।

Advertisement

Advertisement
Tags :
ਕੈਦੀਜੇਲ੍ਹਾਂਦੀਆਂਪਾਕਿਸਤਾਨ:ਭਾਰਤ-ਪਾਕਿ ਕੈਦੀਭਾਰਤੀ