ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 31 ਲੱਖ ਠੱਗੇ

07:45 AM Jul 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੁਲਾਈ
ਚੰਡੀਗੜ੍ਹ ਵਿੱਚ ਵਿਦੇਸ਼ ਭੇਜਣ ਦੇ ਨਾਮ ’ਤੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ 31 ਲੱਖ ਰੁਪਏ ਦੀ ਧੋਖਾਧੜੀ ਹੋਈ ਹੈ। ਇਸ ਬਾਰੇ ਜਾਣਕਾਰੀ ਮਿਲਣ ’ਤੇ ਸੈਕਟਰ-17 ਥਾਣੇ ਦੀ ਪੁਲੀਸ ਨੇ ਵੱਖ-ਵੱਖ ਕੇਸ ਦਰਜ ਕਰ ਕੇ ਮਾਮਲਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਥਾਣਾ ਸੈਕਟਰ-17 ਦੀ ਪੁਲੀਸ ਵੱਲੋਂ ਸੁਮਿਤ ਕੁਮਾਰ ਵਾਸੀ ਬੀਕਾਨੇਰ, ਰਾਜਸਥਾਨ ਦੀ ਸ਼ਿਕਾਇਤ ’ਤੇ ਖੁਸ਼ਪਾਲ ਸਿੰਘ ਤੇ ਵਿਨੈ ਵਿਰੁੱਧ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਆਸਟਰੇਲੀਆ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ 11.07 ਲੱਖ ਰੁਪਏ ਲੈ ਲਏ ਪਰ ਨਾ ਤਾਂ ਵੀਜ਼ਾ ਦਿਵਾਇਆ ਤੇ ਨਾ ਹੀ ਪੈਸੇ ਵਾਪਸ ਕੀਤੇ। ਇਸੇ ਥਾਣੇ ਦੀ ਪੁਲੀਸ ਨੇ ਮਨਜਿੰਦਰ ਸਿੰਘ ਵਾਸੀ ਫ਼ਰੀਦਕੋਟ ਦੀ ਸ਼ਿਕਾਇਤ ’ਤੇ ਕੁਲਵੀਰ ਸਿੰਘ, ਸੰਨੀ, ਰਾਜਵਿੰਦਰ ਸਿੰਘ ਤੇ ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਦਿਵਾਉਣ ਦੇ ਨਾਮ ’ਤੇ 10.54 ਲੱਖ ਰੁਪਏ ਲੈ ਲਏ ਹਨ। ਇਸੇ ਤਰ੍ਹਾਂ ਥਾਣਾ ਸੈਕਟਰ-17 ਦੀ ਹੀ ਪੁਲੀਸ ਨੇ ਇਕ ਹੋਰ ਮਾਮਲੇ ਵਿੱਚ ਬਲਜਿੰਦਰ ਸਿੰਘ ਵਾਸੀ ਤਰਨ ਤਾਰਨ ਦੀ ਸ਼ਿਕਾਇਤ ’ਤੇ ਸਫੀਅਰ ਇਮੀਗ੍ਰੇਸ਼ਨ ਵਿਰੁੱਧ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 10.12 ਲੱਖ ਰੁਪਏ ਲੈ ਲਏ ਸਨ, ਪਰ ਬਾਅਦ ਵਿੱਚ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ ਸਨ।

Advertisement

Advertisement
Advertisement