ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਪ ਵਿੱਚ 317 ਨਿਰੰਕਾਰੀ ਸ਼ਰਧਾਲੂਆਂ ਵੱਲੋਂ ਖੂਨ ਦਾਨ

06:24 AM Jul 09, 2024 IST
ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂ ਖੂਨਦਾਨ ਕਰਦੇ ਹੋਏ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਜੁਲਾਈ
ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿਭਾਗ) ਵੱਲੋਂ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਤ ਨਿਰੰਕਾਰੀ ਸਤਿਸੰਗ ਭਵਨ ਫੇਜ਼-6 ਵਿੱਚ 27ਵਾਂ ਮੈਗਾ ਖੂਨਦਾਨ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਮੰਡਲ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਓਪੀ ਨਿਰੰਕਾਰੀ ਨੇ ਕੀਤਾ। ਇਸ ਮੌਕੇ ਸਥਾਨਕ ਸੰਯੋਜਕ ਡਾ. ਸ਼੍ਰੀਮਤੀ ਜੇ.ਕੇ. ਚੀਮਾ, ਟੀਡੀਆਈ ਸਿਟੀ ਬਰਾਂਚ ਦੇ ਮੁਖੀ ਗੁਰਪ੍ਰਤਾਪ ਸਿੰਘ, ਖੇਤਰੀ ਸੰਚਾਲਕ ਕਰਨੈਲ ਸਿੰਘ, ਨਰਿੰਦਰ ਚਾਵਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਕੈਂਪ ਵਿੱਚ ਔਰਤਾਂ ਸਮੇਤ 317 ਨਿਰੰਕਾਰੀ ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਇਸ ਮੌਕੇ ਜ਼ੋਨਲ ਇੰਚਾਰਜ ਓਪੀ ਨਿਰੰਕਾਰੀ ਨੇ ਕਿਹਾ ਕਿ ਖੂਨਦਾਨ ਮਹਾਦਾਨ ਹੈ। ਡਾ. ਜੇ.ਕੇ. ਚੀਮਾ ਨੇ ਦੱਸਿਆ ਕਿ ਨਿਰੰਕਾਰੀ ਮਿਸ਼ਨ ਵੱਲੋਂ ਸਭ ਤੋਂ ਪਹਿਲਾਂ ਖੂਨਦਾਨ ਕੈਂਪ 1986 ਵਿੱਚ ਲਗਾਇਆ ਸੀ ਅਤੇ ਹੁਣ ਤੱਕ ਪਿਛਲੇ 38 ਸਾਲਾਂ ਵਿੱਚ 9 ਹਜ਼ਾਰ ਖੂਨਦਾਨ ਕੈਂਪ ਲਾਏ ਜਾ ਚੁੱਕੇ ਹਨ। ਅਖੀਰ ਵਿੱਚ ਜਤੇਂਦਰ ਪਰਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement