ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡਾਂ ਦੇ ਵਿਕਾਸ ਲਈ 318 ਪ੍ਰਾਜੈਕਟ ਮਨਜ਼ੂਰ: ਗੋਪਾਲ ਰਾਏ

09:01 AM Jul 26, 2024 IST
ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੋਪਾਲ ਰਾਏ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਜੁਲਾਈ
ਦਿੱਲੀ ਦੇ ਵਿਕਾਸ ਮੰਤਰੀ ਗੋਪਾਲ ਰਾਏ ਦੀ ਪ੍ਰਧਾਨਗੀ ਹੇਠ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਅੱਜ ਦਿੱਲੀ ਸਕੱਤਰੇਤ ਵਿੱਚ ਵਿਕਾਸ ਵਿਭਾਗ, ਐੱਮਸੀਡੀ ਅਤੇ ਆਈ ਐਂਡ ਐੱਫਸੀ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਵਿਕਾਸ ਮੰਤਰੀ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਨੇ ਦਿੱਲੀ ਵਿੱਚ ਪਿੰਡਾਂ ਦੇ ਵਿਕਾਸ ਨਾਲ ਸਬੰਧਤ 455 ਕਰੋੜ ਰੁਪਏ ਦੇ 318 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਆਈ ਐਂਡ ਐੱਫਸੀ ਅਤੇ ਐੱਮਸੀਡੀ ਦੇ ਅਧਿਕਾਰੀਆਂ ਨੂੰ ਦਿੱਲੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਪ੍ਰਾਜੈਕਟਾਂ ਅਤੇ ਬਕਾਇਆ ਪ੍ਰਸਤਾਵਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕਾਰਵਾਈ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਸੌਂਪਣ। ਸ੍ਰੀ ਰਾਏ ਨੇ ਕਿਹਾ ਕਿ ਦਿੱਲੀ ਦੇ ਪਿੰਡਾਂ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਗ੍ਰਾਮ ਵਿਕਾਸ ਬੋਰਡ ਦਾ ਗਠਨ ਕੀਤਾ ਗਿਆ ਸੀ। ਇਸ ਬੋਰਡ ਦਾ ਮੁੱਖ ਉਦੇਸ਼ ਦਿੱਲੀ ਦੇ ਪਿੰਡਾਂ ਵਿੱਚ ਹਰ ਤਰ੍ਹਾਂ ਦੀਆਂ ਬੁਨਿਆਦੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਕੰਮਾਂ ਨੂੰ ਨਿਰਧਾਰਤ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ। ਇਹ ਸਮੀਖਿਆ ਮੀਟਿੰਗ ਰਾਜਧਾਨੀ ਦੇ ਪਿੰਡਾਂ ਵਿੱਚ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿੱਲੀ ਗ੍ਰਾਮ ਵਿਕਾਸ ਬੋਰਡ ਵੱਲੋਂ ਪਿਛਲੀ ਬੋਰਡ ਮੀਟਿੰਗ ਵਿੱਚ ਪ੍ਰਵਾਨ ਕੀਤੀਆਂ ਗਈਆਂ ਸਕੀਮਾਂ ਦੇ ਸੰਦਰਭ ਵਿੱਚ ਕੀਤੀ ਗਈ ਹੈ। ਸਰਕਾਰ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਨਾਲੀਆਂ ਅਤੇ ਮਲਟੀਪਰਪਜ਼ ਕਮਿਊਨਿਟੀ ਸੈਂਟਰਾਂ ਦੀ ਹਾਲਤ ਸੁਧਾਰਨ ਲਈ ਸਾਰੇ ਲੋੜੀਂਦੇ ਕਦਮ ਚੁੱਕ ਰਹੀ ਹੈ। ਵਿਭਾਗ ਨਾਲ ਸਬੰਧਤ ਇਹ ਵਿਕਾਸ ਕਾਰਜ ਸਿੰਜਾਈ ਅਤੇ ਹੜ੍ਹ ਕੰਟਰੋਲ ਵਿਭਾਗ ਤੇ ਐੱਮਸੀਡੀ ਕਰ ਰਿਹਾ ਹੈ।

Advertisement

Advertisement
Advertisement