ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਸਵਾਰਾਂ ਤੋਂ 32.18 ਗ੍ਰਾਮ ਹੈਰੋਇਨ ਬਰਾਮਦ

06:58 AM Sep 26, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਤੋਂ 32.18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਰਮਨਦੀਪ ਵਾਸੀ ਹਿਸਾਰ, ਸੁਦੀਪ ਵਾਸੀ ਕੁਰੂਕਸ਼ੇਤਰ ਅਤੇ ਕਸ਼ੀਤੀਜ ਵਾਸੀ ਹੱਲੋਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਕੀਤੀ ਹੈ। ਥਾਣਾ ਸੈਕਟਰ-31 ਦੀ ਪੁਲੀਸ ਨੇ ਗ਼ੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਰਾਮਦਰਬਾਰ ਫੇਜ਼-1 ਵਿੱਚ ਨਾਕਾਬੰਦੀ ਦੌਰਾਨ ਹਰਿਆਣਾ ਨੰਬਰ ਦੀ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 32.18 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸੈਕਟਰ-31 ਦੀ ਪੁਲੀਸ ਨੇ ਤਿੰਨਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਤਿੰਨਾਂ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਕੇਸ ਦਰਜ ਸਨ।

Advertisement

Advertisement