For the best experience, open
https://m.punjabitribuneonline.com
on your mobile browser.
Advertisement

ਬੱਸ ਪਲਟਣ ਕਾਰਨ 32 ਕਿਸਾਨ-ਮਜ਼ਦੂਰ ਜ਼ਖ਼ਮੀ

07:49 AM May 24, 2024 IST
ਬੱਸ ਪਲਟਣ ਕਾਰਨ 32 ਕਿਸਾਨ ਮਜ਼ਦੂਰ ਜ਼ਖ਼ਮੀ
ਰਈਆ ’ਚ ਵਾਪਰੇ ਸੜਕ ਹਾਦਸੇ ਦੌਰਾਨ ਹਾਦਸਾਗ੍ਰਸਤ ਬੱਸ।
Advertisement

ਦਵਿੰਦਰ ਸਿੰਘ ਭੰਗੂ
ਰਈਆ, 23 ਮਈ
ਸ਼ੰਭੂ ਬਾਰਡਰ ’ਤੇ ਚਲ ਰਹੇ ਕਿਸਾਨ ਮੋਰਚੇ ਤੋਂ ਵਾਪਸ ਅੰਮ੍ਰਿਤਸਰ ਆਉਂਦੇ ਸਮੇਂ ਰਈਆ ਨਜ਼ਦੀਕ ਫੱਤੂਵਾਲ ਕੋਲ ਬੱਸ ਪਲਟਣ ਕਾਰਨ 32 ਜੁਝਾਰੂ ‌ਕਿਸਾਨ ਮਜ਼ਦੂਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚ ਇਕ ਔਰਤ ਵੀ ਸ਼ਾਮਲ ਹੈ। ਨੌਂ ਕਿਸਾਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਸ਼ੰਭੂ ਬਾਰਡਰ ’ਤੇ ਵੱਡਾ ਪ੍ਰੋਗਰਾਮ ਉਲੀਕਿਆ ਗਿਆ ਸੀ। ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਬੀਤੀ ਰਾਤ ਵਾਪਸ ਆਉਂਦੇ ਸਮੇਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਪਿੰਡ ਦੇ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਦੇਰ ਰਾਤ ਪਿੰਡ ਫੱਤੂਵਾਲ ’ਚ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਕਾਰਨ 32 ਕਿਸਾਨ-ਮਜ਼ਦੂਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 32 ਵਿਅਕਤੀ ਜ਼ਖ਼ਮੀ ਹੋਏ ਹਨ। ਦੇਰ ਰਾਤ ਤੱਕ ਜ਼ਖ਼ਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਜ਼ਖ਼ਮੀਆਂ ਵਿੱਚ ਪਿੰਡ ਤਲਵੰਡੀ ਦੋਸੰਧਾ ਦੇ ਬਲਵਿੰਦਰ ਸਿੰਘ, ਰਣਜੋਧ ਸਿੰਘ, ਹਰਭਜਨ ਸਿੰਘ, ਤਰਸੇਮ ਸਿੰਘ, ਨਿਰਵੈਰ ਸਿੰਘ, ਗੁਰਮੁੱਖ ਸਿੰਘ , ਤਰਲੋਚਨ ਸਿੰਘ, ਸਮੀਰ ਸਿੰਘ ਤੇ ਗੁਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹਨ, ਜੋ ਗੁਰੂ ਰਾਮ ਦਾਸ ਹਸਪਤਾਲ, ਵੱਲਾਂ ਉੱਠੀਆਂ ਵਿੱਚ ਜ਼ੇਰੇ ਇਲਾਜ ਹਨ। ਕਿਸਾਨ ਆਗੂਆਂ ਮੰਗ ਕੀਤੀ ਕਿ ਜ਼ਖ਼ਮੀਆਂ ਦੇ ਪੂਰੇ ਇਲਾਜ ਦਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੁੱਕੇ। ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ 3-3 ਲੱਖ ਅਤੇ ਮਾਮੂਲੀ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×