ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ’ਚ ਸੀਲ ਕੀਤੇ ਸ਼ਰਾਬ ਦੇ 32 ਠੇਕੇ ਖੁੱਲ੍ਹੇ

08:10 AM Jul 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਜੁਲਾਈ
ਮਾਨਸਾ ’ਚ ਸ਼ਰਾਬ ਦੀਆਂ 200 ਸ਼ੱਕੀ ਪੇਟੀਆਂ ਮਿਲਣ ਦੇ ਮਾਮਲੇ ਵਿਚ ਐਕਸਾਈਜ਼ ਵਿਭਾਗ ਵੱਲੋਂ ਜਿਹੜੇ 32 ਠੇਕੇ ਸੀਲ ਕਰ ਦਿੱਤੇ ਗਏ ਸਨ, ਉਨ੍ਹਾਂ ਨੂੰ ਅੱਜ ਮੁੜ ਖੋਲ੍ਹ ਦਿੱਤਾ ਗਿਆ। ਦੂਜੇ ਪਾਸੇ ਫੜੀ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਐਕਸਾਈਜ਼ ਵਿਭਾਗ ਅੱਗੇ ਅੱਜ ਲਾਇਆ ਜਾਣ ਵਾਲਾ ਧਰਨਾ ਛੁੱਟੀ ਹੋਣ ਕਾਰਨ ਮੁਲਤਵੀ ਕਰ ਦਿੱਤਾ ਗਿਆ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਧਰਨਾ ਲਾਉਣ ਦਾ ਐਲਾਨ ਕੀਤਾ ਹੋਇਆ ਸੀ। ਆਗੂਆਂ ਨੇ ਕਿਹਾ ਕਿ 8 ਜੁਲਾਈ ਨੂੰ ਐਸਐਸਪੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਜੇਕਰ ਸ਼ਰਾਬ ਦੇ ਠੇਕੇਦਾਰਾਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਗਈ ਤਾਂ ਜ਼ਿਲ੍ਹਾ ਪੁਲੀਸ ਤੇ ਐਕਸਾਈਜ਼ ਵਿਭਾਗ ਖਿਲਾਫ਼ ਸੰਘਰਸ਼ ਆਰੰਭਿਆ ਜਾਵੇਗਾ।

Advertisement

Advertisement