ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਾਗਮ ਦੌਰਾਨ 33 ਅਧਿਆਪਕਾਂ ਦਾ ਸਨਮਾਨ

08:47 AM Sep 12, 2023 IST
featuredImage featuredImage
ਅਧਿਆਪਕਾਂ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 11 ਸਤੰਬਰ
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਵਿੱਚ ਜ਼ਿਲ੍ਹੇ ਦੇ ਸੱਤਾਂ ਬਲਾਕਾਂ ਵਿੱਚੋਂ 33 ਅਧਿਆਪਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਅਧਿਆਪਕ ਦੀ ਚੰਗਾ ਸਮਾਜ ਸਿਰਜਣ ਵਿੱਚ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਨੇ ਸਕੂਲਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਬੜੀ ਮਿਹਨਤ ਕੀਤੀ ਹੈ। ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਲੋਕਾਂ ਦਾ ਝੁਕਾਅ ਵੀ ਵਧਿਆ ਹੈ।ਇਸ ਮੌਕੇ ਵੱਖ-ਵੱਖ ਬੀਪੀਈਓਜ਼ ਕੁਲਦੀਪ ਸਿੰਘ, ਨਰੇਸ਼ ਪਨਿਆੜ, ਪੰਕਜ ਅਰੋੜਾ ਤੇ ਰਾਕੇਸ਼ ਠਾਕੁਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਹਾਜ਼ਰ ਸਨ।

Advertisement

Advertisement