ਸ਼ਿਮਲਾ ਵਿਚ ਲਗਾਤਾਰ ਮੀਂਹ ਕਾਰਨ 34 ਸੜਕਾਂ ਬੰਦ
12:22 PM Sep 10, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਸ਼ਿਮਲਾ, 10 ਸਤੰਬਰ
Advertisement
Shimla Weather News Update: ਹਿਮਾਚਲ ਪ੍ਰਦੇਸ਼ ਅਤੇ ਸ਼ਿਮਲਾ ਵਿੱਚ ਪਿਛਲੇ ਦੋ ਘੰਟਿਆਂ ਤੋਂ ਲਗਾਤਾਰ ਮੀਂਹ ਜਾਰੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਅਗਲੇ ਕੁਝ ਘੰਟਿਆਂ ਦੌਰਾਨ ਸੂਬੇ ਵਿਚ ਕਈ ਥਾਵਾਂ ’ਤੇ ਤੇਜ਼ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਬਿਲਾਸਪੁਰ, ਊਨਾ, ਹਮੀਰਪੁਰ, ਸੋਲਨ ਅਤੇ ਕਾਂਗੜਾ ਜ਼ਿਲਿਆਂ 'ਚ ਕਈ ਥਾਵਾਂ ’ਤੇ ਗਰਜ਼-ਤੂਫਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ ਕੁਝ ਘੰਟਿਆਂ ਦੌਰਾਨ ਕੁੱਲੂ, ਮੰਡੀ, ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਕਾਰਨ ਸ਼ਿਮਲਾ ਦੀਆਂ 34 ਸੜਕਾਂ ਸਮੇਤ ਸੂਬੇ ਭਰ ਵਿੱਚ 75 ਸੜਕਾਂ ਆਵਾਜਾਈ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਸੀਜ਼ਨ ਜ਼ੋਰਾਂ ’ਤੇ ਹੋਣ ਕਾਰਨ ਵਪਾਰੀਆਂ ਨੂੰ ਮੰਡੀਆਂ ਵਿੱਚ ਸੇਬ ਦੀ ਢੋਆ-ਢੁਆਈ ਲਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਵੇਗਾ।
Advertisement
Advertisement