ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੂਨਦਾਨ ਕੈਂਪ ਵਿੱਚ 34 ਯੂਨਿਟ ਖੂਨ ਇਕੱਤਰ

07:23 AM Jul 03, 2024 IST
ਖੂਨਦਾਨੀਆਂ ਦੀ ਹੌਂਸਲਾ-ਅਫ਼ਜਾਈ ਕਰਦੇ ਹੋਏ ਪ੍ਰਬੰਧਕ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 2 ਜੁਲਾਈ
ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਗਨੀ ਖਾਂ ਨਬੀ ਖਾਂ ਗੇਟ ਨੇੜੇ ਖੂਨਦਾਨ ਕੈਂਪ ਲਾਇਆ ਗਿਆ ਜਿਸ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੂਨਦਾਨ ਕੈਂਪ ਵਿੱਚ ਕਰਨ ਬਲੱਡ ਬੈਂਕ ਸਮਰਾਲਾ ਦੀ ਟੀਮ ਵੱਲੋਂ 34 ਯੂਨਿਟ ਖੂਨ ਇਕੱਤਰ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ ਨੇ ਦੱਸਿਆ ਕਿ ਗਰਮੀ ਹੋਣ ਦੇ ਬਾਵਜੂਦ ਲੋਕਾਂ ਵਿੱਚ ਖੂਨਦਾਨ ਕਰਨ ਲਈ ਬਹੁਤ ਉਤਸ਼ਾਹ ਸੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਕਾਰਨ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਹੈ, ਇਸ ਲਈ ਵੱਧ ਤੋਂ ਵੱਧ ਖੂਨਦਾਨ ਕੀਤਾ ਜਾਵੇ ਤਾਂ ਜੋ ਕਿਸੇ ਲੋੜਵੰਦ ਦੀ ਮਦਦ ਹੋ ਸਕੇ। ਇਸ ਮੌਕੇ ਟਰੈਫਿਕ ਇੰਚਾਰਜ ਮਾਛੀਵਾੜਾ ਇੰਦਰਜੀਤ ਸਿੰਘ, ਵਿਨੀਤ ਕੁਮਾਰ ਝੜੌਦੀ, ਭਿੰਦਾ ਕਾਹਲੋ, ਮਿੰਕੂ ਹੰਸ, ਜਗਦੀਸ਼ ਚਾਨਣਾ, ਜਗਤਾਰ ਸਿੰਘ ਜੱਸੋਵਾਲ, ਪਰਮਦੀਪਪਾਲ ਸਿੰਘ, ਹਰਚਰਨਜੀਤ ਸਿੰਘ, ਵਿਕਰਮ ਸਿੰਘ, ਗੁਰਜੰਟ ਸਿੰਘ, ਗੁਰਦੀਪ ਸਿੰਘ ਮਾਨ, ਭਾਰਗਵ ਚਾਨਣਾ ਹਾਜ਼ਰ ਸਨ।

Advertisement

Advertisement
Advertisement