ਫੈਕਟਰੀ ਵਿੱਚ ਅੱਗ ਲੱਗਣ ਕਾਰਨ 35 ਕਾਰਾਂ ਸੁਆਹ
10:46 AM Jun 03, 2024 IST
Advertisement
ਨੋਇਡਾ, 2 ਜੂਨ
ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਸੈਕਟਰ 8 ਵਿੱਚ ਅੱਜ ਇੱਕ ਬੰਦ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 35 ਕਾਰਾਂ ਸੜ ਕੇ ਸੁਆਹ ਹੋ ਗਈਆਂ। ਚੀਫ਼ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਥਾਣਾ ਫੇਜ਼-1 ਦੇ ਸੈਕਟਰ 8 ਵਿੱਚ ਸਥਿਤ ਇੱਕ ਬੰਦ ਪਈ ਇਮਾਰਤ ਵਿੱਚ ਅੱਗ ਲੱਗਣ ਕਾਰਨ ਉੱਥੇ ਖੜ੍ਹੀਆਂ ਸਕੋਡਾ ਕੰਪਨੀ ਦੀਆਂ ਪੁਰਾਣੀਆਂ ਕਾਰਾਂ ਸੜ ਕੇ ਸੁਆਹ ਹੋ ਗਈਆਂ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਦੀ ਮਦਦ ਨਾਲ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸੇ ਤਰ੍ਹਾਂ ਦਿੱਲੀ ਵਿੱਚ ਦੀਨ ਦਿਆਲ ਉਪਾਧਿਆਏ ਮਾਰਗ, ਰਾਊਜ਼ ਐਵੇਨਿਊ ਰੋਡ ’ਤੇ ਆਮ ਆਦਮੀ ਪਾਰਟੀ (ਆਪ) ਦੇ ਦਫਤਰ ਨੇੜੇ ਇਕ ਜੈਨਰੇਟਰ ਨੂੰ ਅੱਗ ਲੱਗ ਗਈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। -ਪੀਟੀਆਈ
Advertisement
Advertisement
Advertisement