ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੂਰਬੀ ਅਫ਼ਗਾਨਿਸਤਾਨ ਵਿੱਚ ਤੂਫਾਨ ਤੇ ਭਾਰੀ ਮੀਂਹ ਕਾਰਨ 35 ਮੌਤਾਂ

10:54 PM Jul 15, 2024 IST

ਇਸਲਾਮਾਬਾਦ, 15 ਜੁਲਾਈ
ਪੂਰਬੀ ਅਫ਼ਗਾਨਿਸਤਾਨ ਵਿੱਚ ਤੂਫਾਨ ਤੋਂ ਬਾਅਦ ਆਏ ਭਾਰੀ ਮੀਂਹ ਕਾਰਨ ਅੱਜ ਘੱਟੋ-ਘੱਟ 35 ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਤਾਲਿਬਾਨ ਦੇ ਇਕ ਅਧਿਕਾਰੀ ਨੇ ਦਿੱਤੀ। ਸੂਚਨਾ ਤੇ ਸਭਿਆਚਾਰ ਵਿਭਾਗ ਦੇ ਪ੍ਰਾਂਤਕ ਡਾਇਰੈਕਟਰ ਸਿਦਕਉੱਲ੍ਹਾ ਕੁਰੈਸ਼ੀ ਮੁਤਾਬਕ ਇਸ ਦੌਰਾਨ ਨੰਗਰਹਾਰ ਪ੍ਰਾਂਤ ਵਿੱਚ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ। ਮ੍ਰਿਤਕਾਂ ਵਿੱਚ ਪੰਜ ਇੱਕੋ ਪਰਿਵਾਰ ਨਾਲ ਸਬੰਧਤ ਹਨ। ਸੁਰਖ ਰੋਡ ’ਤੇ ਸਥਿਤ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਤੇ ਜ਼ਖ਼ਮੀਆਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ। ਇਸ ਦੌਰਾਨ ਪ੍ਰਾਂਤ ਦੇ ਕਈ ਹਿੱਸਿਆਂ ਵਿੱਚ ਕਈ ਸੰਪਤੀਆਂ ਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ। -ਏਪੀ

Advertisement

Advertisement
Advertisement