For the best experience, open
https://m.punjabitribuneonline.com
on your mobile browser.
Advertisement

ਝੰਡੂਕੇ ਦੇ 35 ਪਰਿਵਾਰ ਭਾਜਪਾ ਵਿੱਚ ਸ਼ਾਮਲ

10:57 AM Apr 03, 2024 IST
ਝੰਡੂਕੇ ਦੇ 35 ਪਰਿਵਾਰ ਭਾਜਪਾ ਵਿੱਚ ਸ਼ਾਮਲ
ਪਰਿਵਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਦੇ ਹੋਏ ਸੀਨੀਅਰ ਆਗੂ ਦਿਆਲ ਦਾਸ ਸੋਢੀ।
Advertisement

ਜਗਤਾਰ ਅਨਜਾਣ
ਮੌੜ ਮੰਡੀ, 2 ਅਪਰੈਲ
ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਝੰਡੂਕੇ ਵਿੱਚ ਭਾਜਪਾ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਝੰਡੂਕੇ ਵਿੱਚ ਲਗਭਗ 35 ਪਰਿਵਾਰਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਨੇ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ਵਿੱਚ ਵੀ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਇਸ ਮੌਕੇ ਤੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆਂ ਆਖਿਆ ਅਤੇ ਵਿਸ਼ਵਾਸ ਵੀ ਦਿਵਾਇਆ ਕਿ ਆਪ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ, ਜ਼ਿਲ੍ਹਾ ਕਮੇਟੀ ਮੈਂਬਰ ਬਲਵੀਰ ਸਿੰਘ ਪੀਨਾ, ਭੋਲਾ ਸਿੰਘ ਝੰਡੂਕੇ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×