ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 35 ਲੱਖ ਰੁਪਏ ਠੱਗੇ

06:41 AM Jun 14, 2024 IST

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 13 ਜੂਨ
ਇੱਥੋਂ ਨਜ਼ਦੀਕੀ ਕਸਬੇ ਭੈਣੀ ਮੀਆਂ ਖਾਂ ਦੇ ਇੱਕ ਟਰੈਵਲ ਏਜੰਟ ’ਤੇ ਇੱਕ ਵਿਅਕਤੀ ਨੇ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਪੀੜਤ ਰੋਹਤਮ ਸ਼ਰਮਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਭੈਣੀ ਮੀਆਂ ਖਾਂ ਦੇ ਵੱਡੇ ਕਾਰੋਬਾਰੀ ਅਤੇ ਟਰੈਵਲ ਏਜੰਟ ਰਾਹੁਲ ਮਿਨਹਾਸ ਨੇ 35 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਸ ਨੇ ਦੱਸਿਆ ਕਿ ਪੈਸੇ ਲੈਣ ਤੋਂ ਬਾਅਦ ਰਾਹੁਲ ਮਿਨਹਾਸ ਨੇ ਨਾ ਤਾਂ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਪੁਲੀਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੀ ਰਕਮ ਵਾਪਸ ਕਰਵਾਈ ਜਾਵੇ। ਇਸ ਮਾਮਲੇ ਸਬੰਧੀ ਜਦੋਂ ਰਾਹੁਲ ਮਿਨਹਾਸ ਦਾ ਪੱਖ ਜਾਣਨਾ ਚਾਹਿਆ ਤਾਂ ਉਸ ਨੇ ਕਿਹਾ ਕਿ ਰੋਹਤਮ ਸ਼ਰਮਾਂ ਦੇ ਪੈਸਿਆਂ ਦੇ ਲੈਣ ਦੇਣ ਦਾ ਉਸ ਨਾਲ ਕੋਈ ਸਬੰਧ ਨਹੀਂ ਹੈ। ਇਹ ਪੈਸੇ ਮਾਲੇਰਕੋਟਲੇ ਦੇ ਰਵੀ ਨਾਮਕ ਏਜੰਟ ਦੇ ਖਾਤੇ ਵਿੱਚ ਪਾਏ ਗਏ ਸਨ। ਇਸ ਮਾਮਲੇ ਸਬੰਧੀ ਜਦੋਂ ਏਜੰਟ ਰਵੀ ਦੇ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਉਹ ਰੋਹਤਮ ਦੇ ਪੈਸਿਆਂ ਦਾ ਦੇਣਦਾਰ ਹੈ। ਜਦੋਂ ਵੀ ਉਸ ਕੋਲ ਪੈਸੇ ਹੋਣਗੇ, ਉਹ ਵਾਪਸ ਕਰ ਦੇਵੇਗਾ। ਇਸ ਮਾਮਲੇ ਸਬੰਧੀ ਡੀਐੱਸਪੀ ਓਂਕਾਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਸ ਮਾਮਲੇ ਦੀ ਪੜਤਾਲ ਲਈ ਦੋਵਾਂ ਧਿਰਾਂ ਨੂੰ ਬੁਲਾਇਆ ਗਿਆ ਸੀ, ਜਾਂਚ ਮੁਕੰਮਲ ਹੋਣ ’ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ਉੱਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement