ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੰਬਈ: ਝੱਖੜ ਕਾਰਨ 8 ਹਲਾਕ, 60 ਜ਼ਖ਼ਮੀ

07:43 PM May 13, 2024 IST

ਮੁੰਬਈ, 13 ਮਈ
ਦੇਸ਼ ਦੀ ਵਪਾਰਕ ਰਾਜਧਾਨੀ ਮੁੰਬਈ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸੋਮਵਾਰ ਨੂੰ ਝੱਖੜ ਕਾਰਨ ਵਾਪਰੀਆਂ ਵੱਖ-ਵੱਖ ਘਟਨਾਵਾਂ ’ਚ ਘੱਟੋ-ਘੱਟ 8 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 60 ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਝੱਖੜ ਕਾਰਨ ਇਥੇ ਵੱਖ ਵੱਖ ਘਟਨਾਵਾਂ ਸਮੇਤ ਘਾਟਕੋਪਰ ਖੇਤਰ ਦੇ ਛੇੜਾ ਨਗਰ ਜੰਕਸ਼ਨ ’ਤੇ ਇਕ ਪੈਟਰੋਲ ਪੰਪ ’ਤੇ 100 ਫੁੱਟ ਉੱਚਾ ਗੈਰ-ਕਾਨੂੰਨੀ ਹੋਰਡਿੰਗ ਡਿੱਗ ਗਿਆ, ਜਿਸ ਨਾਲ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖਮੀ ਹੋ ਗਏ, ਇੱਥੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਅਗਲੇ ਕੁਝ ਘੰਟਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਝੱਖੜ ਤੇ ਹਲਕੀ ਬਾਰਿਸ਼ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਕਾਰਨ ਲਗਪਗ 66 ਮਿੰਟਾਂ ਲਈ ਸੇਵਾਵਾਂ ਨੂੰ ਮੁਅੱਤਲ ਕਰਨਾ ਪਿਆ ਅਤੇ 15 ਉਡਾਣਾਂ ਹੋਰਨਾਂ ਹਵਾਈ ਅੱਡਿਆਂ ਲਈ ਤਬਦੀਲ ਕਰਨਾ ਪਿਆ।

Advertisement

Advertisement