ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਸਰਕਾਰ ਬਣਨ ’ਤੇ ਮਗਨਰੇਗਾ ਤਹਿਤ 365 ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇਗੀ: ਤਿਵਾੜੀ

07:02 PM Jun 29, 2023 IST

ਖੇਤਰੀ ਪ੍ਰਤੀਨਿਧ

Advertisement

ਐਸ.ਏ.ਐਸ.ਨਗਰ (ਮੁਹਾਲੀ), 28 ਜੂਨ

ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਖਿਆ ਹੈ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਨ ਉੱਤੇ ਮਗਨਰੇਗਾ ਕਾਮਿਆਂ ਨੂੰ 365 ਦਿਨ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਉਹ ਅੱਜ ਪਿੰਡ ਬਠਲਾਣਾ ਅਤੇ ਨਗਾਰੀ ਵਿੱਚ ਪਿੰਡ ਵਾਸੀਆਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਆਖਿਆ ਕਿ ਇਸ ਮਹਿੰਗਾਈ ਵਿੱਚ ਰੋਜ਼ਾਨਾ ਕੰਮ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਦਿੱਤੀ ਜਾਂਦੀ ਉਜਰਤ ਵਿੱਚ ਵੀ ਵਾਧਾ ਕੀਤਾ ਜਾਵੇਗਾ ਤੇ ਕਾਂਗਰਸ ਪਾਰਟੀ ਇਹ ਮਾਮਲੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਸ਼ਾਮਲ ਕਰੇਗੀ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਪਿੰਡ ਬਠਲਾਣਾ ਅਤੇ ਨਗਾਰੀ ਨੂੰ ਪੰਜ-ਪੰਜ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

Advertisement

Advertisement
Tags :
ਸਰਕਾਰਕਾਂਗਰਸਗਾਰੰਟੀਜਾਵੇਗੀ:ਤਹਿਤਤਿਵਾੜੀਦਿੱਤੀਮਗਨਰੇਗਾ
Advertisement