ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ ਰਿਸ਼ਤੇਦਾਰਾਂ ਨਾਲ 37 ਲੱਖ ਦੀ ਠੱਗੀ ਮਾਰੀ

09:14 AM Jun 30, 2024 IST

ਪੱਤਰ ਪ੍ਰੇਰਕ
ਰਾਮਾਂ ਮੰਡੀ, 29 ਜੂਨ
ਪਿੰਡ ਬੰਗੀ ਰੁਲਦੂ ਦੀ ਇੱਕ ਔਰਤ ਦੇ ਲੜਕੇ ਤੇ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੀੜਤਾ ਦੇ ਰਿਸ਼ਤੇਦਾਰ ਪਤੀ-ਪਤਨੀ ਜੋੜੇ ਵੱਲੋਂ ਆਪਣੇ ਇੱਕ ਹੋਰ ਰਿਸ਼ਤੇਦਾਰ ਨਾਲ ਮਿਲ ਕੇ 37 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤਾ ਪਰਮਿੰਦਰ ਕੌਰ ਪਤਨੀ ਪਰਮਜੀਤ ਸਿੰਘ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਕਾਰਵਾਈ ਕਰਨ ਲਈ ਐੱਸਐੱਸਪੀ ਬਠਿੰਡਾ ਨੂੰ ਦਰਖਾਸਤ ਦਿੱਤੀ ਗਈ ਸੀ। ਆਪਣੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਗੁਰਜੀਤ ਸਿੰਘ ਪੁੱਤਰ ਕੌਰ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਵਾਸੀ ਅਬੋਹਰ ਉਨ੍ਹਾਂ ਦੇ ਰਿਸ਼ਤੇਦਾਰ ਹਨ। ਉਨ੍ਹਾਂ ਦਾ ਆਪਸ ਵਿੱਚ ਵਧੀਆ ਆਉਣ-ਜਾਣ ਸੀ ਤੇ ਅਕਸਰ ਫੋਨ ’ਤੇ ਗੱਲਬਾਤ ਹੁੰਦੀ ਰਹਿੰਦੀ ਸੀ ਜਦੋਂਕਿ ਗੁਰਜੀਤ ਸਿੰਘ ਦੇ ਘਰ ਅਬੋਹਰ ਵਿੱਚ ਉਨ੍ਹਾਂ ਦਾ ਇੱਕ ਹੋਰ ਰਿਸ਼ਤੇਦਾਰ ਹਰਪ੍ਰੀਤ ਸਿੰਘ ਵੀ ਰਹਿੰਦਾ ਸੀ। ਉਸ ਨੇ ਦੋਸ਼ ਲਾਇਆ ਕਿ ਇਨ੍ਹਾਂ ਤਿੰਨਾਂ ਨੇ ਮਿਲਕੇ ਸਾਲ 2019 ਵਿੱਚ ਉਸ ਨੂੰ ਫੋਨ ’ਤੇ ਉਸ ਦੀ ਲੜਕੀ ਅਤੇ ਲੜਕੇ ਨੂੰ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ ਅਤੇ ਬਦਲੇ ਵਿੱਚ ਖਰਚੇ ਵਜੋਂ ਕਈ ਕਿਸ਼ਤਾਂ ਵਿੱਚ 37 ਲੱਖ ਰੁਪਏ ਲੈ ਲਏ। ਉਸ ਨੇ ਦੋਸ਼ ਲਾਇਆ ਕਿ ਕਥਿਤ ਦੋਸ਼ੀਆਂ ਨੇ ਰਿਸ਼ਤੇਦਾਰੀ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਝਾਂਸੇ ਵਿੱਚ ਰੱਖਿਆ ਅਤੇ ਕੁਝ ਸਮਾਂ ਲਾਰੇ ਲਾਉਂਦੇ ਰਹੇ ਕਿ ਦੋਵਾਂ ਬੱਚਿਆਂ ਨੂੰ ਵਿਦੇਸ਼ ਭੇਜਣ ਦੀਆਂ ਫਾਈਲ ਲਾਈਆਂ ਹੋਈਆਂ ਹਨ। ਜਦੋਂ ਕਾਫੀ ਸਮੇਂ ਬਾਅਦ ਪੀੜਤਾਂ ਨੇ ਉਕਤ ਵਿਅਕਤੀਆਂ ਤੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਪੈਸੇ ਵਾਪਸ ਕਰਨ ਦੀ ਬਜਾਏ ਉਨ੍ਹਾਂ ਨੂੰ ਬੁਰਾ ਭਲਾ ਬੋਲਿਆ ਜਿਸ ਤੋਂ ਬਾਅਦ ਪੀੜਤਾਂ ਨੂੰ ਠੱਗੀ ਦਾ ਸ਼ੱਕ ਹੋ ਗਿਆ। ਐੱਸ.ਐੱਸ.ਪੀ. ਬਠਿੰਡਾ ਵੱਲੋਂ ਉਕਤ ਮਾਮਲੇ ਦੀ ਕਰਵਾਈ ਗਈ ਤੇ ਜਾਂਚ ਤੋਂ ਬਾਅਦ ਰਾਮਾਂ ਮੰਡੀ ਪੁਲੀਸ ਵੱਲੋਂ ਗੁਰਜੀਤ ਸਿੰਘ, ਸਰਬਜੀਤ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਅਬੋਹਰ ਅਤੇ ਹਰਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਇੰਸਪੈਕਟਰ ਹਰਪ੍ਰੀਤ ਸਿੰਘ ਕਰ ਰਹੇ ਹਨ। ਪੁਲੀਸ ਵੱਲੋਂ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement