ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਪਰਾਲੀ ਸਾੜਨ ਦੇ 379 ਮਾਮਲੇ ਸਾਹਮਣੇ ਆਏ

10:25 AM Nov 03, 2024 IST
ਸ਼ਾਹਕੋਟ ਦੇ ਲੋਹੀਆਂ ਖੇਤਰ ਵਿੱਚ ਪਰਾਲੀ ਨੂੰ ਲਾਈ ਹੋਈ ਅੱਗ। -ਫੋਟੋ: ਮਲਕੀਅਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਪੰਜਾਬ ਵਿੱਚ ਅੱਜ ਪਰਾਲੀ ਸਾੜਨ ਦੇ 379 ਮਾਮਲੇ ਸਾਹਮਣੇ ਆਏ ਹਨ। ਪਰਾਲੀ ਸਾੜਨ ਦੀਆਂ ਸਭ ਤੋਂ ਵੱਧ ਘਟਨਾਵਾਂ ਸੰਗਰੂਰ ਜ਼ਿਲ੍ਹੇ ਵਿੱਚ ਵਾਪਰੀਆਂ, ਜਿੱਥੇ 66 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 50, ਤਰਨ ਤਾਰਨ ਵਿੱਚ 42, ਬਠਿੰਡਾ ਵਿੱਚ 28, ਅੰਮ੍ਰਿਤਸਰ ਵਿੱਚ 27, ਮੋਗਾ ਵਿੱਚ 26, ਪਟਿਆਲਾ ਵਿੱਚ 21 ਅਤੇ ਲੁਧਿਆਣਾ ਤੇ ਕਪੂਰਥਲਾ ਵਿੱਚ 15-15 ਮਾਮਲੇ ਸਾਹਮਣੇ ਆਏ ਹਨ। ਜਲੰਧਰ ਵਿੱਚ ਅੱਠ, ਫਰੀਦਕੋਟ ਅਤੇ ਬਰਨਾਲਾ ਵਿੱਚ ਛੇ-ਛੇ, ਮਾਲੇਰਕੋਟਲਾ ਵਿੱਚ ਪੰਜ, ਨਵਾਂ ਸ਼ਹਿਰ ਤਿੰਨ, ਰੂਪਨਗਰ ਅਤੇ ਹੁਸ਼ਿਆਰਪੁਰ ਵਿੱਚ ਦੋ-ਦੋ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਫਾਜ਼ਿਲਕਾ ਸ਼ਹਿਰ ਵਿੱਚ ਸਿਰਫ਼ ਇੱਕ ਮਾਮਲਾ ਹੀ ਸਾਹਮਣੇ ਆਇਆ ਹੈ। ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਹਿਲਾਂ ਦੇ ਮੁਕਾਬਲੇ ਘੱਟ ਹਨ।

Advertisement

Advertisement