38 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ
05:24 AM May 19, 2025 IST
ਧੂਰੀ: ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰੀਬ 38 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਨੌਰੀ ਕਲਾਂ ਵਿਖੇ ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਤੇ ਟਰੈਕ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਜਹਾਂਗੀਰ ਵਿਖੇ ਕਰੀਬ 09.68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰ ਦੀਵਾਰੀ ਲੋਕ ਅਰਪਿਤ ਕੀਤੀ ਗਈ ਹੈ। ਇਸ ਮੌਕੇ ਰਾਜਵੰਤ ਸਿੰਘ ਘੁੱਲੀ, ਸੁਰਜੀਤ ਸਿੰਘ ਬਲਾਕ ਇੰਚਾਰਜ, ਸਰਪੰਚ ਅੰਮ੍ਰਿਤਪਾਲ ਸਿੰਘ, ਦਰਸ਼ਨ ਸਿੰਘ ਸਿੱਖਿਆ ਕੋਆਰਡੀਨੇਟਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਪਿੰਡ ਵਾਸੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement