For the best experience, open
https://m.punjabitribuneonline.com
on your mobile browser.
Advertisement

ਪਹਿਲੇ ਸਥਾਨ ਹਾਸਲ ਕਰਨ ਵਾਲੇ 38 ਵਿਦਿਆਰਥੀ ਸਨਮਾਨੇ

10:10 AM May 19, 2024 IST
ਪਹਿਲੇ ਸਥਾਨ ਹਾਸਲ ਕਰਨ ਵਾਲੇ 38 ਵਿਦਿਆਰਥੀ ਸਨਮਾਨੇ
ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸੁਸਾਇਟੀ ਦੇ ਅਹੁਦੇਦਾਰ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 18 ਮਈ
ਲੋਕ ਸੇਵਾ ਸੁਸਾਇਟੀ ਨੇ ਅੱਜ ਤੀਸਰਾ ਵਿਦਿਆਰਥੀ ਸਨਮਾਨ ਸਮਾਗਮ ਕਰਵਾਇਆ, ਜਿਸ ’ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਗਿਆਰ੍ਹਾਂ ਸਕੂਲਾਂ ਦੇ 38 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਥਾਨਕ ਲਾਲਾ ਲਾਜਪਤ ਰਾਏ ਕੰਨਿਆ ਪਾਠਸ਼ਾਲਾ ਸਕੂਲ ’ਚ ਹੋਇਆ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਖਦੇਵ ਸਿੰਘ ਹਠੂਰ ਅਤੇ ਬਲਾਕ ਖੇਡ ਅਫ਼ਸਰ ਕਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਮਨੋਹਰ ਸਿੰਘ ਟੱਕਰ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ’ਚ ਇਹ ਸਨਮਾਨ ਸਮਾਗਮ ਹੋਇਆ। ਇਸ ਮੌਕੇ ਆਰਕੇ ਹਾਈ ਸਕੂਲ, ਤਾਰਾ ਦੇਵੀ ਜਿੰਦਲ ਸਕੂਲ, ਸ਼ਿਵਾਲਿਕ ਮਾਡਲ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਅਨੂਵਰਤ ਪਬਲਿਕ ਸਕੂਲ, ਸਰਵਹਿੱਤਕਾਰੀ ਵਿੱਦਿਆ ਮੰਦਿਰ, ਪੰਜਾਬ ਪਬਲਿਕ ਸਕੂਲ, ਆਦਰਸ਼ ਕੰਨਿਆ ਸਕੂਲ, ਸਨਮਤੀ ਵਿਮਲ ਜੈਨ ਸਕੂਲ, ਸਵਾਮੀ ਰੂਪ ਚੰਦ ਜੈਨ ਸਕੂਲ, ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਲਾਲਾ ਲਾਜਪਤ ਰਾਏ ਕੰਨਿਆ ਪਾਠਸ਼ਾਲਾ ਦੀ ਅੱਠਵੀਂ ਜਮਾਤ ’ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 38 ਵਿਦਿਆਰਥੀਆਂ ਸਣੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।

Advertisement

Advertisement
Author Image

Advertisement
Advertisement
×