ਦੇਵੀਨਗਰ ਵਿੱਚ ਕੈਂਪ ਦੌਰਾਨ 38 ਯੂਨਿਟ ਖੂਨ ਇਕੱਤਰ
ਕਰਮਜੀਤ ਸਿੰਘ ਚਿੱਲਾ
ਬਨੂੜ, 14 ਨਵੰਬਰ
ਪਿੰਡ ਦੇਵੀਨਗਰ (ਅਬਰਾਵਾਂ) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਜਾ ਸਾਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ ਲਗਾਇਆ ਗਿਆ। ਪਿੰਡ ਦੇ ਸਰਪੰਚ ਗੁਰਚਰਨ ਸਿੰਘ, ਸਮੂਹ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਂਟੀ ਕ੍ਰਾਈਮ ਐਂਟੀ ਕਰਪਸ਼ਨ ਫਾਊਂਡੇਸ਼ਨ ਦੇ ਨਾਲ ਲਗਾਏ ਕੈਂਪ ਦਾ ਉਦਘਾਟਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤਾ। ਬਨੂੜ ਦੇ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ, ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਅਤੇ ਰਣਜੀਤ ਸਿੰਘ ਮਾਣਕਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿਮਰਤਾ ਨਰਸਿੰਗ ਹੋਮ ਰਾਜਪੁਰਾ ਦੇ ਡਾਕਟਰਾਂ ਦੀ ਟੀਮ ਨੇ 38 ਖੂਨਦਾਨੀਆਂ ਤੋਂ ਖੂਨ ਇਕੱਤਰ ਕੀਤਾ ਅਤੇ 120 ਲੋਕਾਂ ਦਾ ਚੈੱਕ ਅੱਪ ਕਰਨ ਉਪਰੰਤ ਦਵਾਈਆਂ ਦਿੱਤੀਆਂ। ਪਿੰਡ ਦੇ ਸਰਪੰਚ ਗੁਰਚਰਨ ਸਿੰਘ ਅਤੇ ਬਲਵਿੰਦਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਖੂਨ ਦਾਨੀਆਂ ਅਤੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ‘ਆਪ’ ਆਗੂ ਜਤਿੰਦਰ ਸਿੰਘ ਰੋਮੀ ਅਤੇ ਪਿੰਡ ਦੇ ਸਮੁੱਚੇ ਪਤਵੰਤੇ ਹਾਜ਼ਰ ਸਨ।