ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ਹਲਕੇ ਵਿੱਚ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ

07:54 AM May 17, 2024 IST

ਗਗਨਦੀਪ ਅਰੋੜਾ
ਲੁਧਿਆਣਾ, 16 ਮਈ
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੁਧਿਆਣਾ ਸੰਸਦੀ ਹਲਕੇ ਅੰਦਰ 380 ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿੱਵਿਆ ਮਿੱਤਲ ਅਤੇ ਪੁਲੀਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਸੰਸਦੀ ਹਲਕੇ ਵਿੱਚ ਮੈਪਿੰਗ ਮੁਕੰਮਲ ਕਰ ਲਈ ਹੈ ਜਿਸਦੇ ਤਹਿਤ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਸਾਵਧਾਨੀ ਨਾਲ ਪ੍ਰਬੰਧ ਕੀਤਾ ਜਾਵੇਗਾ ਅਤੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲੀਸ ਦੇ ਨਾਲ-ਨਾਲ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਆਤਮ-ਵਿਸ਼ਵਾਸ ਵਧਾਉਣ ਦੇ ਉਪਾਵਾਂ, ਫਲੈਗ ਮਾਰਚ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਆਮ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੀਟਿੰਗ ਵਿੱਚ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਏਡੀਸੀ ਅਨਮੋਲ ਸਿੰਘ ਧਾਲੀਵਾਲ, ਮੇਜਰ ਅਮਿਤ ਸਰੀਨ ਤੇ ਰੁਪਿੰਦਰਪਾਲ ਸਿੰਘ ਮੌਜੂਦ ਸਨ।

Advertisement

Advertisement