For the best experience, open
https://m.punjabitribuneonline.com
on your mobile browser.
Advertisement

ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ‘ਆਪ’ ਹੋਈ ਸਰਗਰਮ

09:52 PM Jun 23, 2023 IST
ਕੇਂਦਰ ਦੇ ਆਰਡੀਨੈਂਸ ਖ਼ਿਲਾਫ਼ ‘ਆਪ’ ਹੋਈ ਸਰਗਰਮ
Advertisement

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 6 ਜੂਨ

‘ਆਪ’ ਨੇ 11 ਜੂਨ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਕਨਵੀਨਰ ਤੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਸਿਵਲ ਲਾਈਨ ਵਿੱਚ ਡੋਰ ਟੂ ਡੋਰ ਮੁਹਿੰਮ ਤਹਿਤ ਸ੍ਰੀ ਰਾਏ ਨੇ ਕੇਂਦਰ ਦੇ ਆਰਡੀਨੈਂਸ ਸਬੰਧੀ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆਰਡੀਨੈਂਸ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਮਹਾਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

ਜੇ ਅੱਜ ਇਸ ਆਰਡੀਨੈਂਸ ਵਿਰੁੱਧ ਇਕਜੁੱਟ ਨਾ ਹੋਏ ਤਾਂ ਲੋਕਾਂ ਦਾ ਵੋਟ ਪਾਉਣ ਦਾ ਜਮਹੂਰੀ ਹੱਕ ਵੀ ਨਹੀਂ ਛੱਡਿਆ ਜਾਵੇਗਾ। ਸ੍ਰੀ ਰਾਏ ਨੇ ਪ੍ਰਚਾਰ ਦੌਰਾਨ ਕਿਹਾ ਕਿ ਸੁਪਰੀਮ ਕੋਰਟ ਨੇ ਦਿੱਲੀ ਦੇ ਵੋਟਰਾਂ ਦੀ ਸ਼ਕਤੀ ਨੂੰ ਸੁਰੱਖਿਅਤ ਰੱਖਦੇ ਹੋਏ ਦਿੱਲੀ ਦਾ ਸਿਸਟਮ ਚਲਾਉਣ ਦਾ ਅਧਿਕਾਰ ਚੁਣੀ ਹੋਈ ਸਰਕਾਰ ਨੂੰ ਦਿੱਤਾ ਪਰ ਭਾਜਪਾ ਦੀ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਵੱਲੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਅਣਦੇਖੀ ਕਰਕੇ ਆਰਡੀਨੈਂਸ ਲਿਆ ਕੇ ਦਿੱਲੀ ਵਾਸੀਆਂ ਦੇ ਹੱਕਾਂ ਨੂੰ ਖੋਹ ਲਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹਰ ਮੰਡਲ ਪੱਧਰ ‘ਤੇ ਮਹਾਰੈਲੀ ਮੰਡਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਹੁਣ ਤੱਕ ਦੋ ਹਜ਼ਾਰ ਮੰਡਲਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਇਸ ਪਰਚੇ ਨੂੰ ਲੈ ਕੇ ਵਰਕਰ ਘਰ-ਘਰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਤਾਨਾਸ਼ਾਹੀ ‘ਤੇ ਤੁਲੀ ਹੋਈ ਹੈ। ਭਵਿੱਖ ਵਿੱਚ ਇਹ ਸੰਭਵ ਹੈ ਕਿ ਉਹ ਇੱਕ ਵਾਰ ਫਿਰ ਆਰਡੀਨੈਂਸ ਲਿਆਵੇਗੀ ਅਤੇ ਦਿੱਲੀ ਦੀ ਸਰਕਾਰ ਨੂੰ ਹੀ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਦਿੱਲੀ ਦੇ ਲੋਕਾਂ ਨਾਲ ਮਿਲ ਕੇ ਵੱਡੀ ਰੈਲੀ ਕੀਤੀ ਜਾਵੇਗੀ। ਲੋਕਾਂ ਵਿੱਚ ਡਰ ਹੈ ਕਿ ਜੇ ਸੁਪਰੀਮ ਕੋਰਟ ਦੇ ਫੈਸਲੇ ਦੀ ਵੀ ਅਣਦੇਖੀ ਕੀਤੀ ਗਈ ਤਾਂ ਉਹ ਦਿਨ ਦੂਰ ਨਹੀਂ ਜਦੋਂ ਲੋਕਤੰਤਰ ਦੀ ਮਰਿਆਦਾ ‘ਤੇ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਸਿੱਧਾ ਹਮਲਾ ਕੀਤਾ ਜਾਵੇਗਾ।

Advertisement
Advertisement
Advertisement
×