ਲਵਪ੍ਰੀਤ ਕੌਰ ਨੂੰ ‘ਧੀ ਦਾ ਮਾਣ’ ਐਵਾਰਡ
08:58 PM Jun 23, 2023 IST
ਪਾਤੜਾਂ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਏ ਭਾਗ ਪਹਿਲਾ ਦੇ ਸਮੈਸਟਰ ਦੂਸਰਾ ਦੇ ਐਲਾਨੇ ਗਏ ਨਤੀਜੇ ਵਿੱਚੋਂ ਗੰਗਾ ਡਿਗਰੀ ਕਾਲਜ ਢਾਬੀ ਗੁੱਜਰਾਂ ਦੀ ਹੋਣਹਾਰ ਵਿਦਿਆਰਥਣ ਲਵਪ੍ਰੀਤ ਕੌਰ ਨੇ ਯੂਨੀਵਰਸਿਟੀ ਪੱਧਰ ‘ਤੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਅਤੇ ਪਿੰਡ ਅਰਨੌਂ ਖੁਰਦ ਦੇ ਡੇਰਾ ਮਝੈਲ ਫਾਰਮ ਦਾ ਨਾਮ ਰੌਸ਼ਨ ਕੀਤਾ ਹੈ। ਇਸ ਹੋਣਹਾਰ ਵਿਦਿਆਰਥਣ ਨੂੰ ਪਿੰਡ ਵਾਸੀਆਂ ਨੇ ‘ਧੀ ਦਾ ਮਾਣ’ ਐਵਾਰਡ ਨਾਲ ਸਨਮਾਨਿਆ। ਆਬਾਦਕਾਰ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਸਿੱਖ ਪ੍ਰਚਾਰਕ ਸੁਖਵਿੰਦਰ ਸਿੰਘ ਖਾਲਸਾ, ਗੁਰਦੁਆਰਾ ਬਹਿਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਅਰਨੌ, ਪਿੰਡ ਦੇ ਸਰਪੰਚ ਸ਼ਾਮ ਸਿੰਘ ਅਤੇ ਪਿੰਡ ਅਰਨੌਂ ਖੁਰਦ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਨੇ ਕਿਹਾ ਕਿ ਪੇਂਡੂ ਪਰਿਵਾਰ ਦੀ ਹੋਣਹਾਰ ਧੀ ਲਵਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਨੇ 500 ਅੰਕਾਂ ਵਿੱਚੋਂ 416 ਪ੍ਰਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement