ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ ‘ਮਾਤਾ ਖੀਵੀ ਜੀ ਲੰਗਰ ਹਾਲ’
08:51 AM Aug 20, 2020 IST
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 19 ਅਗਸਤ
Advertisement
ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮਾਲਵੇ ਦੇ ਦਸ ਜ਼ਿਲ੍ਹਿਆਂ ਤੋਂ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਲਈ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਿੱਚ ਮਾਤਾ ਖੀਵੀ ਜੀ ਨੂੰ ਸਮਰਪਿਤ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ। ਦੱਸਣਯੋਗ ਹੈ ਕਿ ਹਸਪਤਾਲ ਵਿੱਚ ਆਉਣ ਵਾਲੇ ਕੈਂਸਰ ਅਤੇ ਗੰਭੀਰ ਰੋਗਾਂ ਦੇ ਮਰੀਜ਼ਾਂ ਨੂੰ ਇਸ ਗੁਰਦੁਆਰਾ ਸਾਹਿਬ ਵਿੱਚ ਰਿਹਾਇਸ਼ ਅਤੇ ਲੰਗਰ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਹਸਪਤਾਲ ਦੇ ਹਰ ਵਾਰਡ ਵਿੱਚ ਮਰੀਜ਼ਾਂ ਦੇ ਵਾਰਸਾਂ ਤੱਕ ਲੰਗਰ ਪਹੁੰਚਾਇਆ ਜਾਂਦਾ ਹੈ। ਨੀਂਹ ਪੱਥਰ ਰੱਖਣ ਤੋਂ ਬਾਅਦ ਬੀਬੀ ਜੀਤਪਾਲ ਕੌਰ ਨਕਈ, ਕੈਪਟਨ ਧਰਮ ਸਿੰਘ, ਹਰਬਰਿੰਦਰ ਸਿੰਘ ਹੈਪੀ ਬਰਾੜ, ਪ੍ਰੋ. ਸਖਜਿੰਦਰ ਸਿੰਘ ਅਤੇ ਲੈਫ. ਗੁਰਲਾਲ ਸਿੰਘ ਅਤੇ ਵਿਸ਼ਾਲ ਸਿੰਘ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਵਿੱਚ 30 ਪਿੰਡਾਂ ‘ਚੋਂ ਲੰਗਰ ਤਿਆਰ ਹੋ ਕੇ ਆਉਂਦਾ ਹੈ ਅਤੇ ਇਸ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਕਰੀਬ 15 ਹਜ਼ਾਰ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਇਆ ਜਾਂਦਾ ਹੈ।
Advertisement
Advertisement