ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 4.34 ਕਰੋੜ ਵੰਡੇ

07:01 AM Mar 14, 2025 IST
featuredImage featuredImage
ਗੁਰਮੀਤ ਸਿੰਘ ਖੁੱਡੀਆਂ

ਟ੍ਰਿਬਿਉੂਨ ਨਿਉੂਜ਼ ਸਰਵਿਸ
ਚੰਡੀਗੜ੍ਹ, 13 ਮਾਰਚ
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਤੋਂ ਲੋਕਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜਾ ਦੇਣ ਦਾ ਫੈਸਲਾ ਕੀਤਾ ਹੈ।
ਪੰਜਾਬ ਵਿੱਚ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ’ਤੇ ਰਜਿਸਟਰ ਕੀਤਾ ਸੀ।
ਸੂਬਾ ਸਰਕਾਰ ਨੇ ਇਨ੍ਹਾਂ ਵਿੱਚੋਂ 9500 ਦੇ ਕਰੀਬ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਹੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਸਬੰਧੀ ਪਹਿਲੇ ਪੜਾਅ ਵਿੱਚ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਕਿਸਾਨਾਂ ਨੂੰ ਛੇਤੀ ਹੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐੱਸ.ਆਰ. ਪੋਰਟਲ ’ਤੇ ਦਰਜ ਕੀਤੀ ਸੀ ਜਿਨ੍ਹਾਂ ਨੂੰ ਸਰਕਾਰ ਵੱਲੋਂ ਰਾਸ਼ੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਇਸ ਤਹਿਤ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਉਤਸ਼ਾਹਿਤ ਰਾਸ਼ੀ ਵਜੋਂ ਦਿੱਤੇ
ਜਾ ਰਹੇ ਹਨ।

Advertisement

Advertisement