ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4.70 ਲੱਖ ਠੱਗੇ

07:02 AM Nov 02, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 1 ਨਵੰਬਰ
ਥਾਣਾ ਜੁਲਕਾਂ ਅਧੀਨ ਪੈਂਦੇ ਪਿੰਡ ਜੁਲਾਹਖੇੜੀ ਦੇ ਰਵੀਦਾਸ ਪੁੱਤਰ ਭਾਗ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ਭਸਮੜਾ ਦੇ ਰੌਬਿਨ ਕੁਮਾਰ ਤੇ ਸੁਸ਼ੀਲ ਕੁਮਾਰ ਨੇ ਉਸ ਨੂੰ ਤੇ ਉਸ ਦੇ ਗੁਆਂਢੀ ਮਨਜੀਤ ਸਿੰਘ ਨੂੰ ਵਿਦੇਸ਼ ਭੇਜਣ ਤੇ ਉੱਥੇ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ 4.70 ਲੱਖ ਲੈ ਲਏ ਪਰ ਦੱਸੇ ਗਏ ਦੇਸ਼ ਦੀ ਥਾਂ ਅਰਮਾਨੀਆ ਭੇਜ ਦਿੱਤਾ, ਜਿੱਥੇ ਉਨ੍ਹਾਂ ਨੂੰ ਕੰਮ ਨਹੀਂ ਦਿਵਾਇਆ ਅਤੇ ਭੁੱਖੇ ਰੱਖਿਆ, ਜਿਸ ਕਰਕੇ ਮੁੱਦਈ ਅਤੇ ਮਨਜੀਤ ਸਿੰਘ ਵਾਪਸ ਭਾਰਤ ਆ ਗਏ। ਇਸ ਹੇਰਾਫੇਰੀ ਸਬੰਧੀ ਉਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਦਿੱਤੀ। ਇਸ ਸ਼ਿਕਾਇਤ ਦੀ ਕੀਤੀ ਪੜਤਾਲ ਤੋਂ ਬਾਅਦ ਪੁਲੀਸ ਨੇ ਰੌਬਿਨ ਕੁਮਾਰ ਅਤੇ ਸੁਸ਼ੀਲ ਕੁਮਾਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement