ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

4.78 ਕਰੋੜ ਰੁਪਏ ਦੀ ਨਕਦੀ ਬਰਾਮਦ

08:51 AM Apr 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਯੂਟੀ ਪ੍ਰਸ਼ਾਸਨ ਤੇ ਚੰਡੀਗੜ੍ਹ ਪੁਲੀਸ ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ’ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਇਸ ਦੌਰਾਨ ਯੂਟੀ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚੌਕਸੀ ਰੱਖੀ ਜਾ ਰਹੀ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਸ਼ਹਿਰ ਵਿੱਚੋਂ ਪਹਿਲੀ ਮਾਰਚ ਤੋਂ 15 ਅਪਰੈਲ 2024 ਤੱਕ ਡੇਢ ਮਹੀਨੇ ਦੌਰਾਨ 4.78 ਕਰੋੜ ਰੁਪਏ ਦੀ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੀ ਹੈ। ਪੁਲੀਸ ਨੇ ਰੁਪਏ, ਸ਼ਰਾਬ ਤੇ ਨਸ਼ੀਲੇ ਪਦਾਰਥ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਦੌਰਾਨ ਡੇਢ ਮਹੀਨੇ ਵਿੱਚ 96 ਲੱਖ ਰੁਪਏ ਨਕਦ, 1.21 ਕਰੋੜ ਰੁਪਏ ਦੀ ਸ਼ਰਾਬ, 2.07 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਏ ਹਨ। ਇਸ ਤੋਂ ਇਲਾਵਾ ਅੱਜ ਵੀ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ 8 ਲੱਖ ਰੁਪਏ ਕੀਮਤ ਦੀ 2712 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ 24 ਘੰਟੇ ਸ਼ਹਿਰ ਵਿੱਚ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਪਹਿਲੀ ਜੂਨ ਨੂੰ ਹੋਵੇਗੀ, ਉੱਦੋ ਤੱਕ ਸ਼ਹਿਰ ਵਿੱਚ ਚੱਪੇ-ਚੱਪੇ ’ਤੇ ਪੁਲੀਸ ਵੱਲੋਂ ਨਜ਼ਰ ਰੱਖੀ ਜਾਵੇਗੀ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੱਕ ਸ਼ਹਿਰ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਗੈਰ ਕਾਨੂੰਨੀ ਢੰਗ ਨਾਲ ਰੁਪਏ, ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement