ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੰਨਾ ਨੂੰ ਕੂੜਾ ਮੁਕਤ ਕਰਨ ਲਈ 4.8 ਕਰੋੜ ਰੁਪਏ ਫੰਡ ਜਾਰੀ

10:44 AM Nov 07, 2024 IST
ਕੂੜੇ ਦੇ ਨਿਪਟਾਰੇ ਸਬੰਧੀ ਪ੍ਰਾਜੈਕਟ ਬਾਰੇ ਦੱਸਦੇ ਹੋਏ ਕੈਬਨਿਟ ਮੰਤਰੀ ਸੌਂਦ।

ਜੋਗਿੰਦਰ ਸਿੰਘ ਓਬਰਾਏ
ਖੰਨਾ, 5 ਨਵੰਬਰ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸ਼ਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਅਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਸ਼ਹਿਰ ਦੇ ਵਸਨੀਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਹਿਰ ਵਿੱਚ ਕੂੜੇ ਦੀ ਡੋਰ-ਟੂ-ਡੋਰ ਕੁਲੈਕਸ਼ਨ ਸੇਗਰੀਗੇਸ਼ਨ ਐਂਡ ਮੈਨਟੀਨੈਂਸ ਆਫ਼ ਖੰਨਾ ਸਿਟੀ ਪ੍ਰਾਜੈਕਟ ਲਈ 4.8 ਕਰੋੜ ਰੁਪਏ ਦੀ ਰਕਮ ਦਾ ਵਰਕ ਆਰਡਰ ਜਾਰੀ ਕੀਤਾ ਹੈ। ਸ੍ਰੀ ਸੌਂਦ ਨੇ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਪੰਜਾਬ ਰਾਜ ਦਾ ਪਹਿਲਾ ਪਾਈਲੇਟ ਪ੍ਰਾਜੈਕਟ ਖੰਨਾ ਸ਼ਹਿਰ ਵਿੱਚ ਲੱਗਣ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰ ਦੇ ਹਰ ਵਾਰਡ ਦੇ ਹਰ ਘਰ ’ਚੋਂ ਗਿੱਲਾ ਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਆਉਣ ਨਾਲ ਸ਼ਹਿਰ ਵਿੱਚ ਕਿਤੇ ਵੀ ਖੁੱਲ੍ਹੇ ਵਿੱਚ ਕੂੜਾ ਨਹੀਂ ਸੁੱਟਿਆ ਜਾਵੇਗਾ। ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ ਸਾਰੇ ਰਿਹਾਇਸ਼ੀ, ਕਰਮਸ਼ੀਅਲ, ਰੇਹੜੀ-ਫੜ੍ਹੀ ਵਾਲਿਆਂ ਨੂੰ ਯੂਜ਼ਰ ਨੰਬਰ ਜਾਰੀ ਕਰਕੇ ਐਪ ਨਾਲ ਜੋੜਿਆ ਜਾਵੇਗਾ। ਕੂੜੇ ਦਾ ਬਿੱਲ ਹਰ ਯੂਜ਼ਰ ਨੂੰ ਮੈਸੇਜ਼ ਰਾਹੀਂ ਭੇਜਿਆ ਜਾਵੇਗਾ ਤੇ ਬਿੱਲ ਆਨ ਲਾਈਨ ਤੇ ਆਫ਼ ਲਾਈਨ ਦੋਵੇਂ ਤਰੀਕੇ ਨਾਲ ਅਦਾ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਸੈੱਲ ਵੀ ਸਥਾਪਤ ਕੀਤਾ ਜਾ ਰਿਹਾ ਹੈ ਤੇ 60 ਮਿੰਟ ਵਿੱਚ ਕੂੜੇ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਉੱਭੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement