4 dead as car plunges into gorge near Rohtang ਹਿਮਾਚਲ ਪ੍ਰਦੇਸ਼: ਰੋਹਤਾਂਗ ਨੇੜੇ ਕਾਰ ਖੱਡ ਵਿੱਚ ਡਿੱਗੀ; 4 ਹਲਾਕ
02:37 PM Jul 06, 2025 IST
Advertisement
ਕੁੱਲੂ, 6 ਜੁਲਾਈ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਰੋਹਤਾਂਗ ਪਾਸ ਨੇੜੇ ਰਹਿਣੀ ਨਾਲਾ ਨੇੜੇ ਇੱਕ ਕਾਰ ਸੜਕ ਤੋਂ ਡੂੰਘੀ ਖੱਡ ਵਿੱਚ ਡਿੱਗ ਗਈ ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਡੀਐਸਪੀ ਮਨਾਲੀ ਕੇਡੀ ਸ਼ਰਮਾ ਨੇ ਦੱਸਿਆ ਕਿ ਹਾਦਸੇ ਸਮੇਂ ਗੱਡੀ ਵਿੱਚ ਪੰਜ ਵਿਅਕਤੀ ਸਵਾਰ ਸਨ, ਚਾਰ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਇਸ ਸਬੰਧੀ ਬਚਾਅ ਕਾਰਜ ਜਾਰੀ ਹਨ ਅਤੇ ਲਾਸ਼ਾਂ ਨੂੰ ਕੱਢਣ ਅਤੇ ਜ਼ਖਮੀ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੀੜਤਾਂ ਦੀ ਹਾਲੇ ਤਕ ਪਛਾਣ ਨਹੀਂ ਹੋਈ। ਏਐਨਆਈ
Advertisement
Advertisement
Advertisement
Advertisement