ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਣੇ ’ਚ ਮੀਂਹ ਕਾਰਨ ਵਾਪਰੀਆਂ ਘਟਨਾਵਾਂ ਵਿੱਚ 4 ਮੌਤਾਂ

03:34 PM Jul 25, 2024 IST
ਨੀਵੇਂ ਇਲਾਕਿਆਂ ’ਚ ਭਰੇ ਪਾਣੀ ’ਚੋਂ ਲੋਕਾਂ ਨੂੰ ਕੱਢਦੇ ਹੋਏ ਰਾਹਤ ਕਰਮੀ। ਫੋਟੋ: ਪੀਟੀਆਈ

ਪੁਣੇ, 25 ਜੁਲਾਈ
ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਵਿੱਚ ਭਾਰੀ ਅਤੇ ਲਗਾਤਾਰ ਪੈ ਰਹੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਥੇ ਵੀਰਵਾਰ ਨੂੰ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਕਈ ਘਰ ਅਤੇ ਰਿਹਾਇਸ਼ੀ ਸੁਸਾਇਟੀਆਂ ਪਾਣੀ ਵਿੱਚ ਡੁੱਬ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਪੁਣੇ ਜ਼ਿਲ੍ਹੇ ਲਈ 'ਰੈੱਡ ਅਲਰਟ' ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

Advertisement
Advertisement