ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰ ਗਰੋਹ ਦੇ 4 ਮੈਂਬਰ ਕਾਬੂ

07:45 AM Jun 20, 2024 IST

ਪੱਤਰ ਪ੍ਰੇਰਕ
ਪਟਿਆਲਾ, 19 ਜੂਨ
ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ਼ ਪਟਿਆਲਾ ਦੀ ਟੀਮ ਵੱਲੋਂ ਰਾਤ ਸਮੇਂ ਘਰਾਂ ਵਿੱਚੋਂ ਚੋਰੀਆਂ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਵਿਨੈ ਕੁਮਾਰ ਵਾਸੀ ਦੇਵ ਨਗਰ ਲੁਧਿਆਣਾ, ਪ੍ਰਵੀਨ ਕੁਮਾਰ ਪਿੰਡ ਬਾਰਨਹਾੜਾ ਹੰਬੜਾ ਰੋਡ ਲੁਧਿਆਣਾ, ਅਮਿਤ ਕੁਮਾਰ ਪਿੰਡ ਸਿਉਣਾ ਪਟਿਆਲਾ, ਸੂਰਜ ਭਾਨ ਵਾਸੀ ਲਹਿਲ ਕਲੋਨੀ ਪਟਿਆਲਾ ਵਜੋਂ ਹੋਈ ਹੈ। ਐੱਸਐੱਸਪੀ ਵਰੂਣ ਸ਼ਰਮਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕਪਤਾਨ ਪੁਲੀਸ ਇਨਵੈਸਟੀਗੇਸ਼ਨ ਪਟਿਆਲਾ ਯੋਗੇਸ਼ ਸ਼ਰਮਾ, ਉਪ ਕਪਤਾਨ ਪੁਲੀਸ (ਡੀ) ਪਟਿਆਲਾ ਅਵਤਾਰ ਸਿੰਘ ਦੀ ਅਗਵਾਈ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਮੁਲਜ਼ਮਾਂ ਕੋਲੋਂ ਇਕ ਮੋਟਰਸਾਈਕਲ ਅਤੇ ਚੋਰੀ ਕਰਨ ਵਾਲੇ ਸੰਦ ਪੇਚਕਸ, ਸੱਬਲ਼ ਆਦਿ ਬਰਾਮਦ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਪਟਿਆਲਾ ਦੀਆਂ ਕਈ ਵਾਰਦਾਤਾਂ ਟਰੇਸ ਹੋਈਆਂ ਹਨ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਜ਼ਮ ਸ਼ਹਿਰ ਅਤੇ ਆਸਪਾਸ ਦੇ ਇਲਾਕਾ ਦੀਆਂ ਕਲੋਨੀਆਂ ਅਤੇ ਹੋਰ ਥਾਵਾਂ ’ਤੇ ਪਹਿਲਾਂ ਦਿਨ ਸਮੇਂ ਬੰਦ ਪਏ ਘਰਾਂ ਦੀ ਰੇਕੀ ਕਰਦੇ ਹਨ ਅਤੇ ਫਿਰ ਰਾਤ ਸਮੇਂ ਘਰ ਦੇ ਤਾਲੇ ਤੋੜ ਕੇ ਘਰ ਵਿੱਚੋਂ ਪੈਸੇ ਅਤੇ ਗਹਿਣੇ ਆਦਿ ਦੀ ਚੋਰੀ ਕਰ ਕੇ ਲੈ ਜਾਂਦੇ ਹਨ। ਇਸ ਗਰੋਹ ਦੇ ਖ਼ਿਲਾਫ਼ ਪਹਿਲਾਂ ਵੀ ਚੋਰੀ ਆਦਿ ਦੇ ਮੁਕੱਦਮੇ ਦਰਜ ਹਨ। ਇਸ ਤੋਂ ਪਹਿਲਾਂ ਵੀ ਮੁਲਜ਼ਮ ਗ੍ਰਿਫ਼ਤਾਰ ਹੋ ਕੇ ਵੱਖ-ਵੱਖ ਜੇਲ੍ਹਾਂ ਪਟਿਆਲਾ ਅਤੇ ਲੁਧਿਆਣਾ ਵਿੱਚ ਰਹਿ ਚੁੱਕੇ ਹਨ। ਐੱਸਐੱਸਪੀ ਵਰੂਣ ਸ਼ਰਮਾ ਨੇ ਦੱਸਿਆ ਕਿ ਗਹਿਰ ਗੰਭੀਰਤਾ ਨਾਲ ਤਫ਼ਤੀਸ਼ ਜਾਰੀ ਹੈ।

Advertisement

Advertisement