ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ’ਚ ਦਵਾਈਆਂ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗਣ ਕਾਰਨ ਔਰਤ ਸਣੇ 4 ਮਜ਼ਦੂਰਾਂ ਦੀ ਮੌਤ

11:24 AM Oct 06, 2023 IST

Advertisement

ਅੰਮ੍ਰਿਤਸਰ, 6 ਅਕਤੂਬਰ
ਇਸ  ਸ਼ਹਿਰ ਦੇ ਬਾਹਰਵਾਰ ਦਵਾਈਆਂ ਦੀ ਫੈਕਟਰੀ ਵਿੱਚ ਵੀਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਅੰਮ੍ਰਿਤਸਰ ਦੇ ਬਾਹਰਵਾਰ ਮਜੀਠਾ ਰੋਡ 'ਤੇ ਪਿੰਡ ਨਾਗ ਕਲਾਂ 'ਚ ਦਵਾਈ ਬਣਾਉਣ ਵਾਲੀ ਇਕਾਈ 'ਚ ਅੱਗ ਲੱਗ ਗਈ। ਮਜੀਠਾ ਥਾਣੇ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਔਰਤ ਸਮੇਤ ਫੈਕਟਰੀ ਦੇ ਚਾਰ ਮਜ਼ਦੂਰਾਂ ਨੂੰ ਬੇਹੋਸ਼ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਪੂਰੇ ਪਿੰਡ ਵਿੱਚ ਧੂੰਆਂ ਫੈਲ ਗਿਆ। ਅੱਗ 'ਤੇ ਕਾਬੂ ਪਾਉਣ ਲਈ ਸੱਤ ਫਾਇਰ ਟੈਂਡਰ ਭੇਜੇ ਗਏ।

Advertisement
Advertisement
Advertisement