ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

40 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਾਮ

08:50 AM Jun 08, 2024 IST
ਪਠਾਨਕੋਟ ’ਚ ਇੱਕ ਨਸ਼ਾ ਤਸਕਰ ਦੇ ਘਰ ਬਾਹਰ ਨੋਟਿਸ ਚਿਪਕਾਉਂਦਾ ਹੋਇਆ ਪੁਲੀਸ ਅਧਿਕਾਰੀ।

ਐੱਨਪੀ ਧਵਨ
ਪਠਾਨਕੋਟ, 7 ਜੂਨ
ਪਠਾਨਕੋਟ ਪੁਲੀਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਕੇਸਾਂ ਵਿੱਚ ਦਰਜ 40 ਮੁਲਜ਼ਮਾਂ ਦੀਆਂ ਜਾਇਦਾਦਾਂ ਜਾਮ (ਫਰੀਜ਼) ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਸਾਲ 2014 ਤੋਂ ਲੈ ਕੇ 2024 ਤੱਕ ਪਠਾਨਕੋਟ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕਰੀਬ 253 ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦਰਜ ਕੀਤੇ ਗਏ ਸਨ। ਇਨ੍ਹਾਂ ਵਿੱਚ 51 ਮੁਲਜ਼ਮ ਅਜਿਹੇ ਸਨ, ਜਿਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਤੇ 11 ਅਜਿਹੇ ਮੁਲਜ਼ਮ ਸਨ, ਜੋ ਅਜੇ ਤੱਕ ਨਹੀਂ ਲੱਭੇ, ਜਦੋਂਕਿ ਬਾਕੀ 40 ਮੁਲਜ਼ਮਾਂ ਦੀ ਪ੍ਰਾਪਰਟੀ ਫਰੀਜ਼ ਕਰਨ ਲਈ 19 ਆਰਡਰ ਬਣਾ ਕੇ ਦਿੱਲੀ ਵਿੱਚ ਸਮਰੱਥ ਅਧਿਕਾਰੀ ਨੂੰ ਭੇਜੇ ਗਏ। ਦਿੱਲੀ ਦੀ ਕੰਪੀਟੈਂਟ ਅਥਾਰਿਟੀ ਨੇ ਇਨ੍ਹਾਂ 40 ਮੁਲਜ਼ਮਾਂ ਖ਼ਿਲਾਫ਼ ਜਾਂਚ ਪੜਤਾਲ ਕਰਨ ਤੋਂ ਬਾਅਦ ਇਨ੍ਹਾਂ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਆਰਡਰ ਜਾਰੀ ਕਰ ਦਿੱਤੇ। ਇਸ ਦੇ ਇਲਾਵਾ ਡੇਢ ਮਹੀਨਾ ਪਹਿਲਾਂ 22 ਅਪਰੈਲ ਨੂੰ ਜੰਮੂ ਕਸ਼ਮੀਰ ਤੋਂ ਇੱਕ ਇਨੋਵਾ ਕਾਰ ਵਿੱਚ ਲਿਆਂਦੀ ਜਾ ਰਹੀ 8 ਕਿਲੋਗ੍ਰਾਮ ਹੈਰੋਇਨ ਨੂੰ ਮਾਧੋਪੁਰ ਵਿੱਚ ਅੰਤਰਰਾਜੀ ਨਾਕੇ ਉੱਪਰ ਬਰਾਮਦ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ 5 ਮੁਲਜ਼ਮਾਂ ਦੀ ਵੀ ਪ੍ਰਾਪਰਟੀ ਫਰੀਜ਼ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਆਰਡਰ ਵੀ ਜਲਦੀ ਦਿੱਲੀ ਤੋਂ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਪੰਜਾਂ ਵਿੱਚ ਦੋ ਨਸ਼ਾ ਤਸਕਰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਤੋਂ ਹਨ।
ਜ਼ਿਲ੍ਹਾ ਪੁਲੀਸ ਮੁਖੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਜਿਹੜੇ ਲੋਕ ਨਸ਼ਾ ਤਸਕਰੀ ਕਰਦੇ ਨੇ, ਉਨ੍ਹਾਂ ਖਿਲਾਫ ਇਕੱਲੇ ਪਰਚੇ ਦਰਜ ਕਰਨਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਣਾ ਹੀ ਨਹੀਂ, ਸਗੋਂ ਨਸ਼ਾ ਤਸਕਰੀ ਦੌਰਾਨ ਉਨ੍ਹਾਂ ਨੇ ਜਿਹੜੀ ਗਲਤ ਤਰੀਕਿਆਂ ਨਾਲ ਪ੍ਰਾਪਰਟੀ ਬਣਾਈ ਹੈ, ਨੂੰ ਫਰੀਜ਼ ਕਰਨਾ ਵੀ ਹੈ।

Advertisement

Advertisement