ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਘਰਾਂ ਵਿੱਚੋਂ 40 ਤੋਲੇ ਸੋਨੇ ਦੇ ਗਹਿਣੇ ਚੋਰੀ

08:59 AM Jul 12, 2024 IST

ਪੱਤਰ ਪ੍ਰੇਰਕ
ਮੁਕੇਰੀਆਂ, 11 ਜੁਲਾਈ
ਇਲਾਕੇ ਅੰਦਰ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਿਛਲੇ ਚਾਰ ਦਿਨਾਂ ਤੋਂ ਹੋ ਰਹੀਆਂ ਲਗਾਤਾਰ ਚੋਰੀਆਂ ਦੇ ਬਾਅਦ ਬੀਤੀ ਰਾਤ ਚੋਰਾਂ ਨੇ ਪਿੰਡ ਨੰਗਲ ਬਿਹਾਲਾਂ ਵਿੱਚ ਦੋ ਘਰਾਂ ਵਿੱਚ ਕਰੀਬ 50 ਲੱਖ ਦੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਘਟਨਾ ਘਰ ’ਚ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ, ਜਿਸ ਵਿੱਚ ਇੱਕ ਚੋਰ ਕੰਧ ਟੱਪ ਕੇ ਘਰ ’ਚ ਦਾਖਲ ਹੋ ਰਿਹਾ ਹੈ ਅਤੇ ਵਿਹੜੇ ’ਚ ਸੌਂ ਰਹੀ ਬਜ਼ੁਰਗ ਔਰਤ ਦੇ ਮੂੰਹ ’ਤੇ ਕੋਈ ਨਸ਼ੀਲੀ ਦਵਾਈ ਛਿੜਕਦਾ ਨਜ਼ਰ ਆ ਰਿਹਾ ਹੈ।
ਚੋਰੀ ਦਾ ਸ਼ਿਕਾਰ ਹੋਈ ਪਿੰਡ ਨੰਗਲ ਬਿਹਾਲਾਂ ਦੀ ਔਰਤ ਸ਼ੰਮੀ ਕੁਮਾਰੀ ਨੇ ਦੱਸਿਆ ਕਿ ਚੋਰਾਂ ਨੇ ਘਰ ਦੀ ਪਿਛਲੀ ਖਿੜਕੀ ਦਾ ਤਾਲਾ ਤੋੜ ਕੇ ਅੰਦਰ ਅਲਮਾਰੀ ਵਿੱਚ ਰੱਖਿਆ ਕਰੀਬ 25 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਲਈ। ਉਸਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਦੀ ਲੜਕੀ ਦਾ ਵਿਆਹ ਹੋਇਆ ਸੀ ਅਤੇ ਉਸ ਦੇ ਗਹਿਣੇ ਵੀ ਘਰ ਪਏ ਹੋਏ ਸਨ, ਜਿਹੜੇ ਚੋਰ ਲੈ ਗਏ ਹਨ।
ਦੂਜੇ ਘਰ ਦੇ ਮਾਲਕ ਸੁਖਬੀਰ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਦੀ ਖਿੜਕੀ ਵੀ ਤੋੜ ਕੇ ਅੰਦਰ ਦਾਖਲ ਹੋਏ ਅਤੇ ਘਰ ਵਿੱਚੋਂ 15 ਤੋਲੇ ਸੋਨੇ ਦੇ ਗਹਿਣੇ ਅਤੇ ਕੁਝ ਚਾਂਦੀ ਦੇ ਗਹਿਣਿਆਂ ਸਮਤੇ 35 ਹਜ਼ਾਰ ਨਕਦੀ ਚੋਰੀ ਕਰਕੇ ਲੈ ਗਏ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਇਸ ਦੀ ਸੂਚਨਾ ਥਾਣਾ ਹਾਜੀਪੁਰ ਦੀ ਪੁਲੀਸ ਨੂੰ ਦਿੱਤੀ, ਜਿਸ ਤੋਂ ਬਾਅਦ ਹੁਸ਼ਿਆਰਪੁਰ ਤੋਂ ਆਈ ਫੋਰੈਂਸਿਕ ਟੀਮ ਅਤੇ ਡਾਗ ਸਕੁਐਡ ਟੀਮ ਨੇ ਚੋਰਾਂ ਦੇ ਫਿੰਗਰ ਪ੍ਰਿੰਟ ਅਤੇ ਹੋਰ ਸਬੂਤ ਇਕੱਠੇ ਕੀਤੇ ਹਨ। ਪੁਲੀਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮ ਦੀ ਰਿਪੋਰਟ ਆਉਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Advertisement

Advertisement