ਨਸ਼ਾ ਤਸਕਰਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 24 ਜੁਲਾਈ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਵੱਖ ਵੱਖ ਮਾਮਲਿਆਂ ਵਿੱਚ ਨਸ਼ਾ ਤਸਕਰਾਂ ਕੋਲੋਂ 400 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਦੌਰਾਨ ਇੱਕ ਵਿਅਕਤੀ ਕੋਲੋਂ 29 ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਅਰੁਣ ਕੁਮਾਰ ਸ਼ਰਮਾ ਅਤੇ ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਜਤਿੰਦਰ ਸਿੰਘ ਪੁਲੀਸ ਪਾਰਟੀ ਸਣੇ ਗੋਇੰਦਵਾਲ ਸਾਹਿਬ ਤੋਂ ਖਡੂਰ ਸਾਹਿਬ ਨੂੰ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਸਾਹਮਣੇ ਤੋਂ ਆਉਂਦਾ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿੱਚੋਂ ਲਿਫਾਫਾ ਕੱਢ ਕੇ ਸੁੱਟ ਦਿੱਤਾ ਤੇ ਵਾਪਸ ਮੁੜਨ ਲੱਗਾ। ਪੁਲੀਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ 150 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਹੋਇਆ ਹੈ। ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਖਾਨ ਛਾਪੜੀ ਵਜੋਂ ਹੋਈ ਹੈ।
ਦੂਰੇ ਮਾਮਲੇ ਵਿੱਚ ਐਸਆਈ ਲਖਬੀਰ ਸਿੰਘ ਪੁਲੀਸ ਪਾਰਟੀ ਸਣੇ ਜਮਾਰਾਹ ਨੂੰ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਆ ਰਹੇ ਨੌਜਵਾਨ ਦੀ ਸ਼ੱਕ ਦੇ ਆਧਾਰ ਤਲਾਸ਼ੀ ਲਈ ਤਾਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਕਾਬੂ ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਗੋਬੂ ਵਾਸੀ ਜਮਾਰਾਹ ਵਜੋਂ ਹੋਈ ਹੈ। ਤੀਜੇ ਮਾਮਲੇ ਵਿੱਚ ਏਐਸਆਈ ਜਤਿੰਦਰ ਸਿੰਘ ਵੱਲੋਂ ਜਗਜੀਤ ਸਿੰਘ ਵਾਸੀ ਕਟੜਾ ਮੁਹੱਲਾ ਫਤਿਆਬਾਦ ਨੂੰ 100 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਐਸਆਈ ਲਖਬੀਰ ਸਿੰਘ ਵੱਲੋਂ ਸਮਸ਼ੇਰ ਸਿੰਘ ਸ਼ੇਰਾ ਵਾਸੀ ਜਾਮਾਰਾਏ ਨੂੰ 50 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਉੱਥੇ ਹੀ ਹਰਜੀਤ ਸਿੰਘ ਵਾਸੀ ਪਲਾਸੌਰ ਨੂੰ 29 ਕਿਲੋ 300 ਗ੍ਰਾਮ ਭੁੱਕੀ ਸਣੇ ਕਾਬੂ ਕੀਤਾ ਹੈ।