ਕਮਿਸ਼ਨਰ ਵੱਲੋਂ 42 ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਭੇਟ
06:51 AM Oct 04, 2024 IST
ਪੱਤਰ ਪ੍ਰੇਰਕ
ਜਲੰਧਰ, 3 ਅਕਤੂਬਰ
ਪੁਲੀਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ 42 ਅਧਿਕਾਰੀਆਂ ਨੂੰ ਉਨ੍ਹਾਂ ਦੀਆ ਸ਼ਾਨਦਾਰ ਸੇਵਾਵਾਂ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਦੇ ਕੇ ਸਨਮਾਨਿਤ ਕੀਤਾ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮਿਹਨਤੀ ਅਧਿਕਾਰੀਆਂ ਨੂੰ ਬੇਮਿਸਾਲ ਯਤਨਾਂ ਲਈ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 42 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਸਮਰਪਣ ਲਈ ਪ੍ਰਸ਼ੰਸਾ ਪੱਤਰ ਸ਼੍ਰੇਣੀ-1 ਨਾਲ ਸਨਮਾਨਿਤ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੂੰ ਜਨਤਕ ਸੁਰੱਖਿਆ ਪ੍ਰਤੀ ਆਪਣੀ ਅਣਥੱਕ ਵਚਨਬੱਧਤਾ ਸਦਕਾ ਨਕਦ ਇਨਾਮਾਂ ਨਾਲ ਵੀ ਨਿਵਾਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 42 ਪੁਲੀਸ ਅਧਿਕਾਰੀਆਂ ਨੂੰ 7.5 ਲੱਖ ਰੁਪਏ ਤੋਂ ਵੱਧ ਦੇ ਨਕਦ ਇਨਾਮਾਂ ਦੇ ਨਾਲ-ਨਾਲ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਵਿੱਚ ਸੱਤ ਇੰਸਪੈਕਟਰ, ਚਾਰ ਸਬ-ਇੰਸਪੈਕਟਰ, 11 ਸਹਾਇਕ ਸਬ-ਇੰਸਪੈਕਟਰ, ਪੰਜ ਹੈੱਡ ਕਾਂਸਟੇਬਲ ਤੇ 15 ਕਾਂਸਟੇਬਲ ਸ਼ਾਮਲ ਹਨ।
Advertisement
Advertisement