ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾਬੱਸੀ ਵਿੱਚ 43 ਵੋਟਰਾਂ ਨੇ ਘਰੋਂ ਪਾਈ ਵੋਟ

08:41 AM May 22, 2024 IST
ਬਜ਼ੁਰਗ ਆਪਣੀ ਵੋਟ ਦੀ ਵਰਤੋਂ ਕਰਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 21 ਮਈ
ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੋਂ ਬੂਥ ਲੈਵਲ ਅਫ਼ਸਰਾਂ ਨੇ ਘਰ-ਘਰ ਜਾ ਕੇ ਵੋਟ ਪਵਾਈ। ਪਟਿਆਲਾ ਸੰਸਦੀ ਹਲਕੇ ’ਚ ਪੈਂਦੇ ਵਿਧਾਨ ਸਭਾ 112-ਡੇਰਾਬੱਸੀ ਵਿੱਚ ਅਜਿਹੇ 44 (ਦਿਵਿਆਂਗ-25 ਤੇ 85 ਸਾਲ ਤੋਂ ਵੱਧ ਉਮਰ ਦੇ-19) ਵੋਟਰਾਂ ਨੇ ਆਪਣੀ ਵੋਟ ਪੋਸਟਲ ਬੈਲੇਟ ਪੇਪਰ ਰਾਹੀਂ ਪਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿੱਚ ਇਨ੍ਹਾਂ 44 ਵੋਟਰਾਂ ਦੀ ਵੋਟ ਪਵਾਉਣ ਲਈ 6 ਟੀਮਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਟੀਮਾਂ ਨੇ ਅੱਜ ਵੱਖ-ਵੱਖ 6 ਰੂਟਾਂ ’ਤੇ ਜਾ ਕੇ ਉਨ੍ਹਾਂ ਪੀਡਬਲਿਯੂਡੀ ਤੇ 85 ਸਾਲ ਤੋਂ ਵਧੇਰੇ ਉਮਰ ਵਰਗ ਦੇ ਵੋਟਰਾਂ ਤੋਂ ਮਤਦਾਨ ਕਰਵਾਇਆ ਤਾਂ ਜੋ ਇਨ੍ਹਾਂ ਵੋਟਰਾਂ ਨੂੰ ਬਾਅਦ ਵਿੱਚ ਆਪਣੀ ਵੋਟ ਪਾਉਣ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ 43 ਵੋਟਾਂ ਪਈਆਂ ਜਦੋਂਕਿ ਇੱਕ ਵੋਟਰ ਦਾ ਦੇਹਾਂਤ ਹੋਣ ਕਾਰਨ ਉਸ ਦੀ ਵੋਟ ਨਹੀਂ ਪਈ। ਉਨ੍ਹਾਂ ਦੱਸਿਆ ਕਿ ਰਿਟਰਨਿੰਗ ਅਫ਼ਸਰ ਪਟਿਆਲਾ ਵੱਲੋਂ ਇਨ੍ਹਾਂ ਸਭ ਪ੍ਰਕਿਰਿਆਵਾਂ ਬਾਰੇ ਸਬੰਧਤ ਉਮੀਦਵਾਰਾਂ ਨੂੰ ਵੀ ਅਗਾਊਂ ਸੂਚਿਤ ਕੀਤਾ ਗਿਆ ਸੀ ਤਾਂ ਜੋ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

Advertisement

Advertisement