ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪਰਿੰਗ ਡੇਲ ਸਕੂਲ ਦਾ 43ਵਾਂ ਸਥਾਪਨਾ ਦਿਵਸ ਮਨਾਇਆ

08:09 AM Aug 07, 2024 IST
ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਅਗਸਤ
ਸਪਰਿੰਗ ਡੇਲ ਪਬਲਿਕ ਸਕੂਲ ਨੇ ਅੱਜ ਆਪਣਾ 43ਵਾਂ ਸਥਾਪਨਾ ਦਿਵਸ ਮਨਾਇਆ। ਸਮਾਗਮ ਵਿੱਚ ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਤੇ ਪ੍ਰਧਾਨ ਸੁਖਦੇਵ ਸਿੰਘ ਨੇ ਮੁੱਖ ਮਹਿਮਾਨਾਂ ਅਤੇ ਵੈਸਟਮਿੰਸਟਰ ਕਿੰਗਸਵੇ ਕਾਲਜ, ਲੰਡਨ ਦੀ ਪ੍ਰੋਫੈਸਰ ਪਲਕ, ਗੁਰਵਿੰਦਰ ਸਿੰਘ ਤੇ ਮਨਮੋਹਨ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਸਮਾਗਮ ਦਾ ਆਰੰਭ ਸ਼ਬਦ ਗਾਇਨ ਰਾਹੀਂ ਕੀਤਾ ਗਿਆ। ਇਸ ਮਗਰੋਂ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਵੱਖ ਵੱਖ ਨਾਚਾਂ ’ਚ ਰਾਜਸਥਾਨ ਲੋਕ ਨਾਚ ‘ਭਵਈ’, ਗਿੱਧਾ ਅਤੇ ਭੰਗੜੇ ਨੇ ਸਾਰਿਆਂ ਨੂੰ ਝੂਮਣ ਲਾ ਦਿੱਤਾ। ਇਸ ਮੌਕੇ ‘ਮਾਈ ਨੇਸ਼ਨ ਮਾਈ ਪਰਾਈਡ’ ਵਿਸ਼ੇ ’ਤੇ ਮਾਈਮ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਵਧੀਆ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਕੂਲ ਦੇ 43ਵੇਂ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
ਪ੍ਰਧਾਨ ਸੁਖਦੇਵ ਸਿੰਘ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰ. ਅਨਿਲ ਕੁਮਾਰ ਸ਼ਰਮਾ ਨੇ ਸਕੂਲ ਦੇ ਮਾਣਮੱਤੇ 43 ਸਾਲਾਂ ਦੀਆਂ ਯਾਦਾਂ ਨੂੰ ਸਾਰਿਆਂ ਨਾਲ ਸਾਂਝਾ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਦਾ ਨਾਂ ਹੋਰ ਉੱਚਾ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

Advertisement

Advertisement
Advertisement