ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਕੋਲਾਹਾ ਵਿੱਚ 43ਵਾਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ

11:12 AM Jun 26, 2024 IST
ਸਿਲਾਈ ਸੈਂਟਰ ਦਾ ਉਦਘਾਟਨ ਕਰਦੇ ਹੋਏ ਰਮਿੰਦਰ ਸਿੰਘ ਤੇ ਹੋਰ ਪਤਵੰਤੇ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 25 ਜੂਨ
ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਵੱਲੋਂ ਪਿੰਡ ਇਕੋਲਾਹਾ ਵਿੱਚ ਖੋਲ੍ਹੇ 43ਵੇਂ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਰਮਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਮੈਂਬਰ ਆਪਣੀ ਕਮਾਈ ਵਿੱਚੋਂ ਦਸਵੰਧ ਕੱਢਕੇ ਸਮਾਜ ਭਲਾਈ ਕਾਰਜਾਂ ਵਿੱਚ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਹਰ ਲੜਕੀ ਨੂੰ ਘਰ ਦੇ ਕੰਮਾਂ ਦੇ ਨਾਲ-ਨਾਲ ਕਟਿੰਗ ਅਤੇ ਸਿਲਾਈ ਦਾ ਹੁਨਰ ਆਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ-ਨਿਰਭਰ ਬਣ ਸਕਣ। ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਬਿੱਟੂ ਅਤੇ ਰਵਿੰਦਰ ਸਿੰਘ ਰਵੀ ਨੇ ਦੱਸਿਆ ਕਿ ਇਸ ਕੋਰਸ ਦੌਰਾਨ ਹਰ ਚੀਜ਼ ਸੁਸਾਇਟੀ ਵੱਲੋਂ ਮੁਹੱਈਆ ਕਰਵਾਈ ਜਾਵੇਗੀ ਅਤੇ ਕੋਰਸ ਪੂਰਾ ਹੋਣ ’ਤੇ ਪੇਪਰ ਉਪਰੰਤ ਸਰਟੀਫ਼ਿਕੇਟ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸੁਸਾਇਟੀ ਵੱਲੋਂ 249 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਮਨਜੀਤ ਸਿੰਘ, ਹਰਚਰਨ ਸਿੰਘ ਨਾਗਰਾ, ਕਮਲੇਸ਼ ਕੁਮਾਰ, ਜਸਲੀਨ ਕੌਰ, ਹਰਪ੍ਰੀਤ ਕੌਰ, ਪਾਰਥ ਤਿਵਾਰੀ, ਗੋਬਿੰਦ ਸਿੰਘ, ਜਗਮੀਤ ਧੀਮਾਨ, ਜਸਵਿੰਦਰ ਕੌਰ, ਤੇਜਿੰਦਰ ਗੋਲਡੀ ਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement