For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਜ਼ਿਲ੍ਹੇ ’ਚ 45 ਫਲਾਇੰਗ ਸਕੁਐਡ ਤੇ 22 ਵੀਡੀਓ ਸਰਵੇਲੈਂਸ ਟੀਮਾਂ ਸਰਗਰਮ

11:03 AM Apr 07, 2024 IST
ਸੰਗਰੂਰ ਜ਼ਿਲ੍ਹੇ ’ਚ 45 ਫਲਾਇੰਗ ਸਕੁਐਡ ਤੇ 22 ਵੀਡੀਓ ਸਰਵੇਲੈਂਸ ਟੀਮਾਂ ਸਰਗਰਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਨ ਦੇ ਉਦੇਸ਼ ਨਾਲ 72 ਚੌਕਸੀ ਟੀਮਾਂ ਪੂਰੀ ਸਰਗਰਮੀ ਨਾਲ ਹਰੇਕ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਟੀਮਾਂ ਦੀ ਨਿਗਰਾਨੀ ਨੋਡਲ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਆਦਰਸ਼ ਚੋਣ ਜ਼ਾਬਤੇ ਸਬੰਧੀ ਕੋਈ ਵੀ ਉਲੰਘਣਾ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਾਰੇ 5 ਵਿਧਾਨ ਸਭਾ ਹਲਕਿਆਂ ਵਿੱਚ 45 ਫਲਾਇੰਗ ਸਕੂਐਡ, 22 ਵੀਡੀਓ ਸਰਵੇਲੈਂਸ ਟੀਮਾਂ ਅਤੇ 5 ਵੀਡੀਓ ਵਿਊਇੰਗ ਟੀਮਾਂ 24 ਘੰਟੇ ਸਰਗਰਮ ਹਨ। ਉਨ੍ਹਾਂ ਦੱਸਿਆ ਕਿ ਇਹ ਟੀਮਾਂ ਚੋਣ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਹਰ ਉਸ ਗਤੀਵਿਧੀ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਕਾਰਜ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੀ ਵਿਜਿਲ ਐਪ ’ਤੇ ਦਰਜ ਹੋਣ ਵਾਲੀ ਹਰ ਸ਼ਿਕਾਇਤ ਨੂੰ ਤੁਰੰਤ ਸਬੰਧਤ ਫਲਾਇੰਗ ਸਕੂਐਡ ਟੀਮ ਨੂੰ ਭੇਜਿਆ ਜਾਂਦਾ ਹੈ ਅਤੇ ਇਹ ਟੀਮਾਂ 100 ਮਿੰਟਾਂ ਦੇ ਅੰਦਰ ਅੰਦਰ ਸਬੰਧਤ ਸ਼ਿਕਾਇਤ ਦੇ ਨਿਪਟਾਰੇ ਨੂੰ ਯਕੀਨੀ ਬਣਾਉਂਦੀਆਂ ਹਨ।

Advertisement

Advertisement
Author Image

sukhwinder singh

View all posts

Advertisement
Advertisement
×